ਮਾਨਸਾ, 21 ਦਸੰਬਰ (ਰਾਵਿੰਦਰ ਸਿੰਘ ਰਵੀ)-ਬਾਬਾ ਜੀਵਨ ਸਿੰਘ ਲੋਕ ਭਲਾਈ ਟਰੱਸਟ ਰਮਦਿੱਤੇ ਵਾਲਾ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ਼ੋ੍ਰਮਣੀ ਸ਼ਹੀਦ ਬਾਬਾ ਜੀਵਨ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਪਿੰਡ ਰਮਦਿੱਤੇਵਾਲਾ ਦੇ ਗੁਰੂ ਘਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਰਾਗੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ | ਟਰੱਸਟ ਦੇ ਪ੍ਰਧਾਨ ਬਲਤੇਜ ਸਿੰਘ ਅਤੇ ਸਕੱਤਰ ਗੁਰਤੇਜ ਸਿੰਘ ਨੇ ਪੁਰਖਿਆਂ ਦੀ ਯਾਦ ਨੂੰ ਸਮਰਪਿਤ ਹੁੰਦੇ ਹੋਏ ਉਨ੍ਹਾਂ ਦੀ ਸੋਚ ਤੇ ਪਹਿਰਾ ਦੇਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਵਿਦਵਾਨਾਂ ਅਨੁਸਾਰ ਯੋਧੇ ਦੀ ਸੂਰਬੀਰਤਾ ਨੂੰ ਸਿਰਫ਼ ਇਸ ਪੈਮਾਨੇ ਨਾਲ ਨਹੀਂ ਮਾਪਿਆ ਜਾਣਾ ਚਾਹੀਦਾ ਕਿ ਉਸ ਨੇ ਬਹਾਦਰੀ ਦੀਆਂ ਕਿੰਨੀਆਂ ਲੰਮੀਆਂ ਮੰਜ਼ਿਲਾਂ ਤੈਅ ਕੀਤੀਆਂ ਹਨ ਸਗੋਂ ਇਸ ਪੈਮਾਨੇ ਨਾਲ ਮਾਪਣਾ ਜ਼ਰੂਰੀ ਹੈ ਕਿ ਇਹ ਮੰਜ਼ਿਲਾਂ ਸਰ ਕਰਨ ਲਈ ਉਨ੍ਹਾਂ ਨੂੰ ਕਿੰਨੀਆਂ ਰੁਕਾਵਟਾਂ ਦਾ ਸਾਹਮਣਾ ਕਰਨਾ ਪਿਆ | ਇਹ ਕਥਨ ਸਿੱਖ ਇਤਿਹਾਸ ਦੇ ਮਹਾਨ ਸ਼ਹੀਦ, ਦਸਮੇਸ਼ ਗੁਰੂ ਦੀਆਂ ਫ਼ੌਜਾਂ ਦੇ ਮੁੱਖ ਜਰਨੈਲ ਤੇ ਅਨਿਨ ਸੇਵਕ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਜੀਵਨ 'ਤੇ ਸਹੀ ਢੁੱਕਦੇ ਹਨ | ਕੀਰਤਨੀ ਜਥੇ ਬਾਬਾ ਰਾਜਵੀਰ ਸਿੰਘ ਘਰਾਂਗਣੇ ਵਾਲਿਆਂ ਨੇ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜ ਕੇ ਨਿਹਾਲ ਕੀਤਾ ਅਤੇ ਸ਼ੋ੍ਰਮਣੀ ਸ਼ਹੀਦ ਬਾਬਾ ਜੀਵਨ ਸਿੰਘ ਦੇ ਜੀਵਨ ਇਤਿਹਾਸ ਬਾਰੇ ਚਾਨਣਾ ਪਾਇਆ | ਇਸ ਮੌਕੇ ਹੈੱਡ ਗ੍ਰੰਥੀ ਸੁਖਵਿੰਦਰ ਸਿੰਘ, ਜਗਰੂਪ ਸਿੰਘ ਭਾਰਤੀ, ਗੁਰਜੰਟ ਸਿੰਘ, ਗੁਰਮੇਲ ਸਿੰਘ ਗਿੱਲ, ਰਜਿੰਦਰ ਸਿੰਘ ਕਾਲਾ, ਗੁਰਮੇਲ ਸਿੰਘ, ਤਰਨਜੀਤ ਸਿੰਘ, ਪ੍ਰਵੀਨ ਸਿੰਘ, ਬਲਤੇਜ ਸਿੰਘ, ਬਲਵਿੰਦਰ ਸਿੰਘ, ਅੰਮਿ੍ਤਪਾਲ ਸਿੰਘ, ਸੱਤਪਾਲ ਸਿੰਘ, ਦੇਵ ਸਿੰਘ, ਅਮਰੀਕ ਸਿੰਘ, ਗੁਰਚਰਨ ਸਿੰਘ ਝੰਡੂਕੇ ਆਦਿ ਹਾਜ਼ਰ ਸਨ |
ਬਾਬਾ ਜੀਵਨ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ <br/>
ਅਜੀਤ ਡੈਸਕ
22-12-2025