26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਵੱਖ-ਵੱਖ ਅਸਾਮੀਆਂ ਲਈ ਹੋਈ ਮੁਕਾਬਲੇ ਦੀ ਪ੍ਰੀਖਿਆ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹੀ <br/>

Ad Position 21
No active advertisement
ਅਜੀਤ ਡੈਸਕ 22-12-2025
ਮਾਨਸਾ, 21 ਦਸੰਬਰ (ਰਾਵਿੰਦਰ ਸਿੰਘ ਰਵੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਵੱਖ-ਵੱਖ ਅਸਾਮੀਆਂ ਲਈ ਜ਼ਿਲੇ੍ਹ 'ਚ ਕਰਵਾਈ ਗਈ ਮੁਕਾਬਲੇ ਦੀ ਪ੍ਰੀਖਿਆ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹ ਗਈ ਹੈ | ਨਿੱਜੀ ਸਹਾਇਕ, ਸੀਨੀਅਰ ਸਹਾਇਕ ਕਮ ਇੰਸਪੈਕਟਰ, ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਅਤੇ ਨਾਇਬ ਤਹਿਸੀਲਦਾਰ ਦੀ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ 18 ਕੇਂਦਰ ਸਥਾਪਿਤ ਕੀਤੇ ਗਏ ਸਨ ਜਦਕਿ 322 ਅਧਿਆਪਕ ਨਿਯੁਕਤ ਕੀਤੇ ਗਏ ਸਨ | ਕੁੱਲ 6448 ਪ੍ਰੀਖਿਆਰਥੀਆਂ 'ਚੋਂ 4176 ਹਾਜ਼ਰ ਹੋਏ ਜਦਕਿ 2271 ਗ਼ੈਰਹਾਜ਼ਰ ਪਾਏ ਗਏ | ਨੀਲਮ ਰਾਣੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਂ), ਪਰਮਜੀਤ ਸਿੰਘ ਭੋਗਲ ਉਪ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਪ੍ਰੀਖਿਆ ਨੂੰ ਸਫਲਤਾਪੂਰਵਕ ਢੰਗ ਨਾਲ ਕਰਵਾਇਆ ਗਿਆ ਹੈ ਅਤੇ ਕਿਤੇ ਵੀ ਕੋਈ ਸਮੱਸਿਆ ਪੇਸ਼ ਨਹੀਂ ਆਈ |

Ad Position 22
No active advertisement
ਪਿਛਲੀ ਖ਼ਬਰ ਕੱਲ੍ਹ ਦੇ ਰੋਸ ਪ੍ਰਦਰਸ਼ਨ ਤਹਿਤ ਪਿੰਡਾਂ 'ਚ ਕੀਤੀਆਂ ਲਾਮਬੰਦੀ ਰੈਲੀਆਂ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਪਦ ਲਈ ਪੂਰੀ ਦਾਅਵੇਦਾਰੀ ਜਿਤਾ ਰਿਹੈ-ਚੁਸਪਿੰਦਰਵੀਰ ਸਿੰਘ ਚਹਿਲ <br/>
Ad Position 24