25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਜਨਤਕ ਥਾਵਾਂ 'ਤੇ ਜਲੂਸ ਕੱਢਣ ਅਤੇ ਹਥਿਆਰਾਂ ਦੇ ਪ੍ਰਦਰਸ਼ਨ 'ਤੇ ਪਾਬੰਦੀ

Ad Position 21
No active advertisement
ਅਜੀਤ ਡੈਸਕ 22-12-2025
ਮਾਨਸਾ, 21 ਦਸੰਬਰ (ਸ.ਰਿ )-ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ ਨੇ ਜ਼ਿਲ੍ਹੇ ਦੀਆਂ ਸੀਮਾਵਾਂ ਅੰਦਰ ਅਮਨ ਕਾਨੂੰਨ ਕਾਇਮ ਰੱਖਣ ਲਈ ਜਨਤਕ ਥਾਵਾਂ 'ਤੇ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਕਰਨ, ਗੰਡਾਸੇ, ਤੇਜ਼ਧਾਰ ਟਕੂਏ, ਕੁਹਾੜੀਆਂ, ਵਿਸਫੋਟਕ ਸਮਗਰੀ ਅਤੇ ਹੋਰ ਘਾਤਕ ਹਥਿਆਰ/ਅਸਲਾ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਲਗਾਈ ਹੈ | ਇੱਕ ਹੋਰ ਹੁਕਮ 'ਚ ਉਨ੍ਹਾਂ ਦੁਕਾਨ, ਹੋਟਲ, ਰੈਸਟੋਰੈਂਟ, ਹੁੱਕਾ ਬਾਰਾਂ ਅਤੇ ਪਬਲਿਕ ਸਥਾਨਾਂ ਆਦਿ 'ਤੇ ਹੁੱਕਾ ਪੀਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ | ਉਨ੍ਹਾਂ ਕਿਹਾ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ (ਤੰਬਾਕੂ ਕੰਟਰੋਲ ਸੈੱਲ ਪੰਜਾਬ) ਦੇ ਪੱਤਰ ਰਾਹੀਂ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਹਿਤ ਆਮ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਸਖ਼ਤੀ ਨਾਲ ਲਾਗੂ ਕਰਵਾਉਣਾ ਜ਼ਰੂਰੀ ਹੈ | ਇਹ ਦੋਵੇਂ ਹੁਕਮ 31 ਜਨਵਰੀ 2026 ਤੱਕ ਲਾਗੂ ਰਹਿਣਗੇ |
ਤਕਨੀਕੀ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਅੱਗੇ ਧਰਨਾ ਕੱਲ੍ਹ ਤੋਂ
ਮਾਨਸਾ, 21 ਦਸੰਬਰ (ਸੱਭਿ.ਪ੍ਰਤੀ)-ਸਰਕਾਰੀ ਆਈ.ਟੀ.ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਹੱਕੀ ਮੰਗਾਂ ਮਨਵਾਉਣ ਲਈ 22 ਦਸੰਬਰ ਤੋਂ ਤਕਨੀਕੀ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਚੰਡੀਗੜ੍ਹ ਅੱਗੇ ਪੱਕਾ ਧਰਨਾ ਲਗਾਇਆ ਜਾਵੇਗਾ | ਯੂਨੀਅਨ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਣ ਤੋਂ ਭੱਜ ਰਹੀ ਹੈ | ਉਨ੍ਹਾਂ ਦੱਸਿਆ ਕਿ 20 ਦਸੰਬਰ ਤੱਕ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਸੀ ਪਰ ਲਾਗੂ ਨਹੀਂ ਕੀਤੀਆਂ | ਜਿਸ ਕਰ ਕੇ ਕਰਮਚਾਰੀਆਂ 'ਚ ਰੋਸ ਪਾਇਆ ਜਾ ਰਿਹਾ ਹੈ |
ਖੱਬੀਆਂ ਧਿਰਾਂ ਵਲੋਂ ਜ਼ਿਲ੍ਹਾ ਭਰ 'ਚ ਅਰਥੀ ਫ਼ੂਕ ਮੁਜ਼ਾਹਰੇ ਅੱਜ
ਮਾਨਸਾ, 21 ਦਸੰਬਰ (ਰਵੀ)-ਸਥਾਨਕ ਤੇਜਾ ਸਿੰਘ ਸੁਤੰਤਰ ਭਵਨ ਵਿਖੇ ਖੱਬੀਆਂ ਧਿਰਾਂ ਵਲੋਂ ਕੀਤੀ ਇਕੱਤਰਤਾ ਮੌਕੇ ਫ਼ੈਸਲਾ ਕੀਤਾ ਗਿਆ ਕਿ 22 ਦਸੰਬਰ ਨੂੰ ਜ਼ਿਲੇ੍ਹ ਭਰ 'ਚ ਕੇਂਦਰ ਦੀ ਮੋਦੀ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾਣਗੀਆਂ | ਲਿਬਰੇਸ਼ਨ ਦੇ ਸੁਖਦਰਸ਼ਨ ਨੱਤ ਅਤੇ ਸੀ.ਪੀ.ਆਈ ਦੇ ਕਿ੍ਸ਼ਨ ਚੌਹਾਨ ਨੇ ਕੇਂਦਰ ਸਰਕਾਰ ਦੀ ਨਿੰਦਿਆ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਮਜ਼ਦੂਰ ਵਿਰੋਧੀ ਫ਼ੈਸਲੇ ਲੈ ਕੇ ਮਨਰੇਗਾ ਕਾਨੂੰਨ ਨੂੰ ਖ਼ਤਮ ਕਰ ਰਹੀ ਹੈ, ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਆਤਮਾ ਸਿੰਘ ਸਰਦੂਲਗੜ੍ਹ, ਬੂਟਾ ਸਿੰਘ ਬਰਨਾਲਾ ਤੇ ਇਸਤਰੀ ਆਗੂ ਜਸਵੀਰ ਕੌਰ ਨੱਤ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿਲਵਰ ਓਕਸ ਸਕੂਲ ਲਹਿਰਾ ਬੇਗਾ ਵਿਖੇ ਪੇਰੈਂਟਸ ਓਰੀਐਂਟੇਸ਼ਨ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਮਾਨਸਾ ਜ਼ਿਲੇ੍ਹ ਦੇ ਭਾਜਪਾਈਆਂ ਲਈ ਚੰਡੀਗੜ੍ਹ ਹਾਲੇ ਕਾਫ਼ੀ ਦੂਰ! <br/>
Ad Position 24