25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਮਾਊਾਟ ਲਿਟਰਾ ਜ਼ੀ ਸਕੂਲ ਵਲੋਂ ਵਿਦਿਆਰਥੀਆਂ ਲਈ ਇੱਕ ਵਿੱਦਿਅਕ ਟੂਰ <br/>

Ad Position 21
No active advertisement
ਅਜੀਤ ਡੈਸਕ 22-12-2025
ਲਹਿਰਾ ਮੁਹੱਬਤ, 21 ਦਸੰਬਰ (ਸੁਖਪਾਲ ਸਿੰਘ ਸੁੱਖੀ)-ਮਾਊਾਟ ਲਿਟਰਾ ਜ਼ੀ ਸਕੂਲ ਲਹਿਰਾ ਧੂਰਕੋਟ ਵਿਖੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਵਿਗਿਆਨ ਅਤੇ ਤਕਨਾਲੋਜੀ ਸਿੱਖਿਆ ਨੂੰ ਵਿਹਾਰਕ ਰੂਪ ਵਿੱਚ ਲਾਗੂ ਕਰਨ ਦੀਆਂ ਵਿਧੀਆਂ ਦੀ ਜਾਣਕਾਰੀ ਦੇਣ ਲਈ ਥਰਮਲ ਪਾਵਰ ਪਲਾਂਟ ਦਾ ਉਦਯੋਗਿਕ ਟੂਰ ਲਿਆ | ਇਸ ਵਿੱਦਿਅਕ ਯਾਤਰਾ ਦੌਰਾਨ ਵਿਦਿਆਰਥੀਆਂ ਨੇ ਬਿਜਲੀ ਉਤਪਾਦਨ ਦੀ ਪ੍ਰਕਿਰਿਆ ਨੂੰ ਦੇਖਿਆ ਅਤੇ ਸਮਝਿਆ | ਪਲਾਂਟ ਵਿਖੇ ਉਨ੍ਹਾਂ ਨੂੰ ਦਿਖਾਇਆ ਗਿਆ ਕਿ ਕਿਵੇਂ ਕੋਲਾ ਸਾੜ ਕੇ ਭਾਫ਼ ਪੈਦਾ ਕੀਤੀ ਜਾਂਦੀ ਹੈ, ਜੋ ਬਦਲੇ ਵਿੱਚ ਟਰਬਾਈਨਾਂ ਨੂੰ ਘੁੰਮਾਉਂਦੀ ਹੈ ਅਤੇ ਬਿਜਲੀ ਊਰਜਾ ਪੈਦਾ ਕਰਦੀ ਹੈ | ਤਕਨੀਕੀ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਬਿਜਲੀ ਉਤਪਾਦਨ ਵਾਤਾਵਰਨ ਸੁਰੱਖਿਆ ਉਪਾਵਾਂ ਅਤੇ ਆਧੁਨਿਕ ਊਰਜਾ ਸੰਭਾਲ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ | ਇਸ ਦੌਰੇ ਨੇ ਵਿਦਿਆਰਥੀਆਂ ਦੀ ਵਿਗਿਆਨ ਵਿੱਚ ਦਿਲਚਸਪੀ ਨੂੰ ਹੋਰ ਵਧਾ ਦਿੱਤਾ | ਵਿਦਿਆਰਥੀਆਂ ਨੇ ਕਈ ਸਵਾਲ ਪੁੱਛੇ ਅਤੇ ਮਾਹਿਰਾਂ ਤੋਂ ਵਿਸਤਿ੍ਤ ਜਾਣਕਾਰੀ ਪ੍ਰਾਪਤ ਕੀਤੀ | ਇਸ ਮੌਕੇ ਸਕੂਲ ਦੇ ਪ੍ਰਧਾਨ ਗਗਨ ਬਾਂਸਲ, ਜਨਰਲ ਸਕੱਤਰ ਸ਼੍ਰੀਮਤੀ ਨਮਿਤਾ ਬਾਂਸਲ ਅਤੇ ਪਿ੍ੰਸੀਪਲ ਸ੍ਰੀਮਤੀ ਗੀਤਾ ਪਿੱਲੇ ਨੇ ਇਸ ਵਿੱਦਿਅਕ ਦੌਰੇ ਨੂੰ ਵਿਦਿਆਰਥੀਆਂ ਲਈ ਇੱਕ ਕੀਮਤੀ ਅਨੁਭਵ ਦੱਸਿਆ ਕਿਹਾ ਕਿ ਅਜਿਹੇ ਦੌਰੇ ਵਿਦਿਆਰਥੀਆਂ ਦੇ ਗਿਆਨ ਨੂੰ ਵਿਹਾਰਕਤਾ ਨਾਲ ਜੋੜਦੇ ਹਨ ਅਤੇ ਭਵਿੱਖ ਲਈ ਬਿਹਤਰ ਦਿਸ਼ਾ ਪ੍ਰਦਾਨ ਕਰਦੇ ਹਨ |

Ad Position 22
No active advertisement
ਪਿਛਲੀ ਖ਼ਬਰ ਸਫ਼ਰ-ਏ-ਸ਼ਹਾਦਤ ਦੇ ਗੌਰਵਮਈ ਇਤਿਹਾਸ ਨੂੰ ਸਮਰਪਿਤ ਪੰਦ੍ਹਰਵਾੜਾ ਗੁਰਮਤਿ ਸਮਾਗਮਾਂ 'ਚ ਵੱਧ ਤੋਂ ਵੱਧ ਸੰਗਤਾਂ 'ਚ ਉਤਸ਼ਾ... ਅਗਲੀ ਖ਼ਬਰ ਸਿਲਵਰ ਓਕਸ ਸਕੂਲ ਲਹਿਰਾ ਬੇਗਾ ਵਿਖੇ ਪੇਰੈਂਟਸ ਓਰੀਐਂਟੇਸ਼ਨ ਸਮਾਗਮ ਕਰਵਾਇਆ <br/>
Ad Position 24