ਸੰਗਤ ਮੰਡੀ, 21 ਦਸੰਬਰ (ਅੰਮਿ੍ਤਪਾਲ ਸ਼ਰਮਾ)-ਸਰਬਜੀਤ ਸਿੰਘ ਸਾਬਕਾ ਸਰਪੰਚ ਚੱਕ ਰੁਲਦੂ ਸਿੰਘ ਵਾਲਾ ਨੂੰ ਸ਼ਰਧਾਂਜਲੀ ਸਮਾਗਮ ਸਮੇਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਭਾਵਪੂਰਨ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਪਿੰਡ ਚੱਕ ਰੁਲਦੂ ਸਿੰਘ ਵਾਲਾ ਦੇ ਗੁਰਦੁਆਰਾ ਖੀਸਾ ਸਾਹਿਬ ਵਿਖੇ ਰੱਖੇ ਸ਼ਰਧਾਂਜਲੀ ਸਮਾਗਮ ਸਮੇਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਤੋਂ ਇਲਾਵਾ ਹੋਰਨਾ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਇਲਾਕੇ ਦੇ ਪੰਚਾਂ, ਸਰਪੰਚਾਂ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਵਿੱਛੜੀ ਰੂਹ ਨੂੰ ਸ਼ਰਧਾਂਜਲੀਆਂ ਦੇਣ ਲਈ ਪਹੁੰਚੇ | ਅੰਤਿਮ ਅਰਦਾਸ ਤੋਂ ਬਾਅਦ ਸਰਬਜੀਤ ਸਿੰਘ ਸਿੱਧੂ ਦੇ ਜੀਵਨ ਬਾਰੇ ਸੰਖੇਪ ਜਾਣਕਾਰੀ ਰੁਪਿੰਦਰ ਕੌਰ ਰੂਬੀ ਸਾਬਕਾ ਵਿਧਾਇਕ ਵੱਲੋਂ ਦਿੱਤੀ ਗਈ | ਡਾ. ਜੀਵਨਜੋਤ ਕੌਰ ਭੱਟੀ, ਗੁਰਜੰਟ ਸਿੰਘ ਕੁੱਤੀਵਾਲ ਸਾਬਕਾ ਕਾਂਗਰਸੀ ਵਿਧਾਇਕ, ਜਸਵਿੰਦਰ ਸਿੰਘ ਛਿੰਦਾ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਅਤੇ ਨਰਿੰਦਰ ਕੁਮਾਰ ਭਲੇਰੀਆ ਸਾਬਕਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਵਲੋਂ ਵਿੱਛੜੀ ਰੂਹ ਨੂੰ ਸ਼ਰਧਾ ਦੇ ਫੱੁਲ ਭੇਟ ਕੀਤੇ ਗਏ | ਸ਼ਰਧਾਂਜਲੀ ਸਭਾ ਦੌਰਾਨ ਪ੍ਰੀਤਮ ਸਿੰਘ ਕੋਟਭਾਈ ਸਾਬਕਾ ਵਿਧਾਇਕ, ਗੁਰਾ ਸਿੰਘ ਤੁੰਗਵਾਲੀ ਸਾਬਕਾ ਵਿਧਾਇਕ, ਅਜੈਬ ਸਿੰਘ ਭੱਟੀ ਸਾਬਕਾ ਵਿਧਾਇਕ, ਕਿਰਨਦੀਪ ਕੌਰ ਜ਼ਿਲ੍ਹਾ ਵਾਈਸ ਪ੍ਰਧਾਨ, ਕਿਰਨਜੀਤ ਸਿੰਘ ਗਹਿਰੀ ਸੀਨੀਅਰ ਕਾਂਗਰਸੀ ਆਗੂ, ਸਤਪਾਲ ਸਿੰਘ ਸਾਬਕਾ ਆਈ.ਜੀ, ਇੰਜੀ. ਰੁਪਿੰਦਰਜੀਤ ਸਿੰਘ ਭਾਜਪਾ ਆਗੂ, ਪਰਮਪਾਲ ਸਿੰਘ ਸਾਬਕਾ ਮੈਨੇਜਰ ਸਹਿਕਾਰੀ ਬੈਂਕ, ਇੰਸਪੈਕਟਰ ਗੁਰਮੀਤ ਸਿੰਘ ਗਰੇਵਾਲ, ਹਰਦੀਪ ਸਿੰਘ ਸਾਬਕਾ ਸਰਪੰਚ ਮੁਹਾਲਾਂ, ਜਗਤਾਰ ਸਿੰਘ ਸਾਬਕਾ ਸਰਪੰਚ ਪਥਰਾਲਾ, ਕਾਂਗਰਸੀ ਆਗੂ ਮੋਹਨ ਲਾਲ ਝੁੰਬਾ, ਹਰਮੇਲ ਸਿੰਘ ਘੁੱਦਾ, ਧਰਮਪਾਲ ਸਿੰਘ ਸਾਬਕਾ ਸਰਪੰਚ ਗੁਰਥੜੀ, ਹਰਪਾਲ ਸਿੰਘ ਟੋਨੀ ਸਾਬਕਾ ਸਰਪੰਚ ਡੂੰਮਵਾਲੀ, ਜਗਜੀਤ ਸਿੰਘ ਕਾਕਾ ਸਾਬਕਾ ਸਰਪੰਚ ਨਰ ਸਿੰਘ ਕਾਲੋਨੀ, ਹਰਿੰਦਰ ਸਿੰਘ ਮਾਨ ਸੰਗਤ ਮੰਡੀ, ਮਨਜੀਤ ਸਿੰਘ ਬੁਲਾਢੇਵਾਲਾ, ਹਰਪਾਲ ਸਿੰਘ ਸਿੱਧੂ ਸੰਗਤ ਕਲਾਂ, ਬਲਜਿੰਦਰ ਸਿੰਘ ਸਾਬਕਾ ਡੀ.ਈ.ਓ, ਜਗਜੀਤ ਸਿੰਘ ਚੀਮਾ, ਅਮਰੀਕ ਸਿੰਘ ਸਰਪੰਚ ਫੁੱਲੋ ਮਿੱਠੀ, ਸੁਖਦੇਵ ਸਿੰਘ ਸਾਬਕਾ ਸਰਪੰਚ ਫੁੱਲੋ ਮਿੱਠੀ, ਵੀਰਾ ਸਿੰਘ ਸਰਪੰਚ ਗੁਰੂਸਰ ਸੈਣੇਵਾਲਾ, ਗੁਰਪ੍ਰੀਤ ਸਿੰਘ ਸਾਬਕਾ ਸਰਪੰਚ ਗਹਿਰੀ ਬੁੱਟਰ, ਅਵਤਾਰ ਸਿੰਘ ਸਾਬਕਾ ਸਰਪੰਚ ਗੁਰਥੜੀ ਅਤੇ ਗੁਰਦਰਸ਼ਨ ਸਿੰਘ ਪਥਰਾਲਾ ਆਦਿ ਸ਼ਾਮਿਲ ਹੋਏ |