25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਪੀ.ਐੱਨ.ਬੀ. ਕਿਸਾਨ ਸਿਖਲਾਈ ਕੇਂਦਰ ਮਹਿਰਾਜ ਵਿਖੇ ਵਾਤਾਵਰਨ ਸੰਭਾਲ ਲਈ ਪੌਦੇ ਲਗਾਏ <br/>

Ad Position 21
No active advertisement
ਅਜੀਤ ਡੈਸਕ 22-12-2025
ਮਹਿਰਾਜ, 21 ਦਸੰਬਰ (ਸੁਖਪਾਲ ਮਹਿਰਾਜ)-ਪੰਜਾਬ ਨੈਸ਼ਨਲ ਬੈਂਕ ਕਿਸਾਨ ਸਿਖਲਾਈ ਕੇਂਦਰ ਮਹਿਰਾਜ ਵਿਖੇ ਵਾਤਾਵਰਨ ਸੰਭਾਲ ਦੇ ਉਦੇਸ਼ ਨਾਲ ਪੌਦੇ ਲਗਾਏ ਗਏ¢ ਇਸ ਮੌਕੇ ਪੰਜਾਬ ਨੈਸ਼ਨਲ ਬੈਂਕ ਬਠਿੰਡਾ ਦੇ ਡੀ.ਜੀ.ਐੱਮ. ਦੀਪਕ ਮਹਿਤਾਨੀ ਅਤੇ ਕੇਂਦਰ ਦੇ ਡਾਇਰੈਕਟਰ ਕੁਲਦੀਪ ਸਿੰਘ ਵਲੋਂ ਰੁੱਖ ਲਗਾ ਕੇ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਦਾ ਸੁਨੇਹਾ ਦਿੱਤਾ ਗਿਆ¢ ਸਮਾਗਮ ਦੌਰਾਨ ਬੋਲਦਿਆਂ ਉਨ੍ਹਾਂ ਕਿਹਾ ਕਿ ਦਰੱਖਤਾਂ ਦੀ ਲਗਾਤਾਰ ਕਟਾਈ ਕਾਰਨ ਮੀਂਹ ਦੀ ਘਾਟ ਅਤੇ ਤਾਪਮਾਨ ਵਿੱਚ ਵਾਧਾ ਵਰਗੀਆਂ ਗੰਭੀਰ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ¢ ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਲਈ ਹਰ ਨਾਗਰਿਕ ਦਾ ਫ਼ਰਜ਼ ਬਣਦਾ ਹੈ ਕਿ ਉਹ ਵੱਧ ਤੋਂ ਵੱਧ ਰੁੱਖ ਲਗਾ ਕੇ ਉਨ੍ਹਾਂ ਦੀ ਸੰਭਾਲ ਵੀ ਕਰੇ¢ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਖ਼ਾਸ ਕਰਕੇ ਆਪਣੇ ਜਨਮ ਦਿਹਾੜੇ ਵਰਗੇ ਖ਼ੁਸ਼ੀ ਦੇ ਮੌਕਿਆਂ 'ਤੇ ਘੱਟੋ-ਘੱਟ ਇੱਕ ਰੁੱਖ ਜ਼ਰੂਰ ਲਗਾਇਆ ਜਾਵੇ, ਤਾਂ ਜੋ ਖ਼ੁਸ਼ੀਆਂ ਨੂੰ ਸਮਾਜ ਅਤੇ ਪ੍ਰਕਿਰਤੀ ਨਾਲ ਜੋੜਿਆ ਜਾ ਸਕੇ¢ ਇਸ ਮÏਕੇ ਕੇਂਦਰ ਦਾ ਸਮੁੱਚਾ ਸਟਾਫ਼ ਹਾਜ਼ਰ ਸੀ¢

Ad Position 22
No active advertisement
ਪਿਛਲੀ ਖ਼ਬਰ ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਵਿਖੇ ਅੱਖਾਂ, ਦੰਦਾਂ ਅਤੇ ਹੱਡੀਆਂ ਦਾ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ... ਅਗਲੀ ਖ਼ਬਰ ਸਿਆਸੀ ਸ਼ਖ਼ਸੀਅਤਾਂ ਵਲੋਂ ਸਾਬਕਾ ਸਰਪੰਚ ਸਰਬਜੀਤ ਸਿੰਘ ਚੱਕ ਰੁਲਦੂ ਸਿੰਘ ਵਾਲਾ ਨੂੰ ਭਾਵਪੂਰਨ ਸ਼ਰਧਾਂਜਲੀ <br/>
Ad Position 24