ਜੋਗਾ, 21 ਦਸੰਬਰ (ਮਨਜੀਤ ਸਿੰਘ ਘੜੈਲੀ)-ਸ਼ੋ੍ਰਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਅਤੇ ਸਮਾਜ ਸੇਵੀ ਆਗੂ ਜਸਵਿੰਦਰ ਸਿੰਘ ਤਾਮਕੋਟ ਦੇ ਮਾਤਾ ਸਵ. ਰਣਜੀਤ ਕੌਰ ਤਾਮਕੋਟ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਤਾਮਕੋਟ ਵਿਖੇ ਹੋਇਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਵੈਰਾਗਮਈ ਕੀਰਤਨ ਕੀਤਾ | ਅਰਦਾਸ ਉਪਰੰਤ ਸ਼ਰਧਾਂਜਲੀ ਸਮਾਗਮ ਦੌਰਾਨ ਮਾਤਾ ਰਣਜੀਤ ਕੌਰ ਤਾਮਕੋਟ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਭਾਕਿਯੂ ਏਕਤਾ ਡਕੌਂਦਾ ਧਨੇਰ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਪੰਜਾਬ ਦੇ ਸਾਬਕਾ ਮੁੱਖ ਸੰਸਦੀ ਸਕੱਤਰ ਅਤੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਨਕਈ, ਸ਼ੋ੍ਰਮਣੀ ਅਕਾਲੀ ਦਲ ਹਲਕਾ ਮਾਨਸਾ ਦੇ ਇੰਚਾਰਜ ਪ੍ਰੇਮ ਕੁਮਾਰ ਅਰੋੜਾ, ਪਰਮਿੰਦਰ ਸਿੰਘ ਸਿੱਧੂ ਡਾਇਰੈਕਟਰ ਮਾਤਾ ਸੁੰਦਰੀ ਕਾਲਜ ਢੱਡੇ ਆਦਿ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਆਖਿਆ ਕਿ ਮਾਤਾ ਰਣਜੀਤ ਕੌਰ ਬਹੁਤ ਹੀ ਨੇਕਦਿਲ ਅਤੇ ਅਗਾਂਹਵਧੂ ਵਿਚਾਰਾਂ ਦੇ ਧਾਰਨੀ ਸਨ, ਜਿਨ੍ਹਾਂ ਦੀ ਪ੍ਰਤੱਖ ਝਲਕ ਉਨ੍ਹਾਂ ਦੀ ਪਰਿਵਾਰਕ ਫੁਲਵਾੜੀ 'ਚੋਂ ਮਿਲਦੀ ਹੈ | ਇਸ ਸ਼ਰਧਾਂਜਲੀ ਸਮਾਗਮ ਦੌਰਾਨ ਲੋਕ ਸਭਾ ਹਲਕਾ ਬਠਿੰਡਾ ਦੇ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਨੇ ਵੀ ਉਚੇਚੇ ਤੌਰ 'ਤੇ ਹਾਜ਼ਰੀ ਭਰੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਬਲਵੀਰ ਸਿੰਘ ਬੀਰੋਕੇ, ਜਤਿੰਦਰ ਸਿੰਘ ਸੋਢੀ ਜ਼ਿਲ੍ਹਾ ਪ੍ਰਧਾਨ ਸ਼ਹਿਰੀ, ਡਾ. ਜਨਕ ਰਾਜ ਸਿੰਗਲਾ, ਰਾਮ ਸਿੰਘ ਭੈਣੀਬਾਘਾ ਜ਼ਿਲ੍ਹਾ ਪ੍ਰਧਾਨ ਭਾਕਿਯੂ ਉਗਰਾਹਾਂ, ਜਗਦੇਵ ਸਿੰਘ ਜ਼ਿਲ੍ਹਾ ਪ੍ਰਧਾਨ ਬੀ.ਕੇ.ਯੂ ਆਜ਼ਾਦ, ਹਰਚਰਨ ਸਿੰਘ ਪਟਵਾਰੀ ਜ਼ਿਲ੍ਹਾ ਪ੍ਰਧਾਨ ਭਾਕਿਯੂ ਕ੍ਰਾਂਤੀਕਾਰੀ, ਕਰਮਜੀਤ ਕੌਰ ਸਮਾਓਾ ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ, ਡਾ. ਨਿਸ਼ਾਨ ਸਿੰਘ ਜ਼ਿਲ੍ਹਾ ਇੰਚਾਰਜ ਅਕਾਲੀ ਦਲ ਬੁਢਲਾਡਾ, ਬੱਲਮ ਸਿੰਘ ਕਲੀਪੁਰ, ਅਮਰਜੀਤ ਸਿੰਘ ਕੁਲਾਨਾ, ਗੁਰਪ੍ਰੀਤ ਸਿੰਘ ਚਹਿਲ, ਜਥੇਦਾਰ ਬਲਦੇਵ ਸਿੰਘ ਮਾਖਾ, ਬੂਟਾ ਸਿੰਘ ਅਕਲੀਆ ਸਰਕਲ ਪ੍ਰਧਾਨ, ਭੋਲਾ ਕੋਟਲੀ ਸਰਕਲ ਪ੍ਰਧਾਨ, ਜਥੇਦਾਰ ਹਰਦਿਆਲ ਸਿੰਘ ਮਿੱਠੂ ਚਾਉਕੇ, ਕਰਮਜੀਤ ਸਿੰਘ ਬੁਰਜ ਢਿੱਲਵਾ ਸਮਾਜ ਸੇਵੀ, ਕੇ.ਐਸ. ਮਠਾੜੂ, ਮਨਿੰਦਰਜੀਤ ਸਿੰਘ ਮਨੀ ਗੁੜਥੜੀ, ਭਰਪੂਰ ਸਿੰਘ ਅਤਲਾ, ਰੰਗੀ ਸਿੰਘ ਖਾਰਾ ਜ਼ਿਲ੍ਹਾ ਪ੍ਰਧਾਨ ਐੱਸ.ਸੀ. ਵਿੰਗ, ਆਤਮਜੀਤ ਸਿੰਘ ਕਾਲਾ, ਗੁਰਪ੍ਰੀਤ ਸਿੰਘ ਝੱਬਰ ਮੈਂਬਰ ਸ਼ੋ੍ਰਮਣੀ ਕਮੇਟੀ, ਮਿੱਠੂ ਸਿੰਘ ਕਾਹਨੇਕੇ ਮੈਂਬਰ ਸ਼ੋ੍ਰਮਣੀ ਕਮੇਟੀ, ਰੂਬਲ ਭੀਖੀ, ਨਿਰਵੈਰ ਸਿੰਘ ਬੁਰਜਹਰੀ, ਜਸਵਿੰਦਰ ਸਿੰਘ ਚਕੇਰੀਆਂ, ਕੁਲਵੰਤ ਸਿੰਘ ਢੱਡੇ ਚੇਅਰਮੈਨ ਮਾਤਾ ਸੁੰਦਰੀ ਗਰੁੱਪ ਢੱਡੇ, ਬਹਾਦਰ ਸਿੰਘ ਭੁਪਾਲ, ਭੂਰਾ ਸਿੰਘ ਭਾਈ ਦੇਸਾ, ਗੁਰਮੀਤ ਸਿੰਘ ਭਾਈ ਦੇਸਾ, ਨਾਜਮ ਸਿੰਘ ਮਾਖਾ ਆਦਿ ਨੇ ਵੀ ਹਾਜ਼ਰੀ ਲਵਾਈ | ਸਟੇਜ ਸੰਚਾਲਨ ਸਰਕਲ ਪ੍ਰਧਾਨ ਬਲਜਿੰਦਰ ਸਿੰਘ ਘਾਲੀ ਨੇ ਬਾਖ਼ੂਬੀ ਨਿਭਾਇਆ |