03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਪਾਵਰਕਾਮ ਦੇ ਪੈਨਸ਼ਨਰ ਕਰਮਚਾਰੀਆਂ ਵਲੋਂ ਇੱਕਮੁੱਠ ਹੋ ਕੇ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ <br/>

Ad Position 21
No active advertisement
23-12-2025
ਮਾਨਸਾ, 22 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਪਾਵਰਕਾਮ ਦੇ ਪੈਨਸ਼ਨਰ ਕਰਮਚਾਰੀਆਂ ਨੇ ਅਹਿਦ ਲਿਆ ਹੈ ਕਿ ਉਹ ਹੱਕੀ ਮੰਗਾਂ ਲਈ ਇੱਕਮੁੱਠ ਹੋ ਕੇ ਸੰਘਰਸ਼ ਤੇਜ਼ ਕਰਨਗੇ | ਸਥਾਨਕ ਪੈਨਸ਼ਨਰ ਭਵਨ ਵਿਖੇ ਪਾਵਰਕਾਮ ਅਤੇ ਟਰਾਂਸਮਿਸ਼ਨ ਮੰਡਲ ਵਲੋਂ ਮਨਾਏ ਗਏ 16ਵੇਂ ਪੈਨਸ਼ਨਰ ਦਿਵਸ ਮੌਕੇ ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਕਰਮਚਾਰੀਆਂ ਦੀਆਂ ਮੰਗਾਂ ਮੰਨਣ ਤੋਂ ਭੱਜ ਰਹੀਆਂ ਹਨ | ਵਿਸ਼ੇਸ਼ ਤੌਰ 'ਤੇ ਪਹੁੰਚੇ ਪੈਨਸ਼ਨਰ ਐਸੋਸੀਏਸ਼ਨ ਸਰਕਲ ਬਠਿੰਡਾ ਦੇ ਪ੍ਰਧਾਨ ਧੰਨਾ ਸਿੰਘ ਤਿਗੜੀ ਨੇ ਕਿਹਾ ਕਿ ਲੋੜ ਹੈ ਮੰਗਾਂ ਮਨਵਾਉਣ ਲਈ ਇਕ ਮੰਚ 'ਤੇ ਇਕੱਠੇ ਹੋ ਕੇ ਅੰਦੋਲਨ ਛੇੜਨ ਦੀ | ਮੰਡਲ ਮਾਨਸਾ ਦੇ ਸਕੱਤਰ ਦਰਸ਼ਨ ਸਿੰਘ ਜੋਗਾ, ਪ੍ਰਧਾਨ ਲਖਨ ਲਾਲ, ਸੀਨੀਅਰ ਮੀਤ ਪ੍ਰਧਾਨ ਚਾਨਣ ਰਾਮ ਸ਼ਰਮਾ, ਜਗਜੀਤ ਸਿੰਘ ਜੋਗਾ ਨੇ ਕਿਹਾ ਕਿ ਪੈਨਸ਼ਨਰਾਂ ਨੂੰ ਸਮਾਜਿਕ ਕਾਰਜਾਂ ਲਈ ਵੀ ਅੱਗੇ ਆਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਾਵਰਕਾਮ ਨੂੰ ਨਿੱਜੀ ਹੱਥਾਂ 'ਚ ਲੈਣਾ ਚਾਹੁੰਦੀ ਹੈ, ਨੂੰ ਕਿਸੇ ਵੀ ਕੀਮਤ 'ਤੇ ਸਫਲ ਨਹੀਂ ਹੋਣ ਦਿੱਤਾ ਜਾਵੇਗਾ | ਇਸ ਦੌਰਾਨ 70 ਤੋਂ 80 ਸਾਲ ਦੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਦਰਸ਼ਨ ਸਿੰਘ ਮੋਫਰ, ਬਘੇਲ ਸਿੰਘ ਸਰਦੂਲਗੜ੍ਹ, ਰਣਜੀਤ ਸਿੰਘ ਜੋਗਾ, ਕਮਰ ਸਿੰਘ ਜੋਗਾ, ਜਗਦੇਵ ਸਿੰਘ ਜੋਗਾ, ਦਰਸ਼ਨ ਸਿੰਘ ਜੋਗਾ, ਅਮਰਜੀਤ ਸਿੰਘ, ਜਗਰਾਜ ਸਿੰਘ ਰੱਲਾ, ਜੈ ਚੰਦ, ਕੇਵਲ ਚੰਦ, ਜੋਗਿੰਦਰ ਸਿੰਘ ਮਾਨਸ਼ਾਹੀਆ, ਰੂਪ ਸਿੰਘ, ਕੁਲਵੰਤ ਸਿੰਘ, ਜਗਜੀਤ ਸਿੰਘ, ਕੌਰ ਸਿੰਘ ਅਕਲੀਆ, ਬਲਜਿੰਦਰ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਨੌਜਵਾਨ ਕਾਬੂ <br/> ਅਗਲੀ ਖ਼ਬਰ ਕ੍ਰਿਸਮਿਸ ਦੇ ਤਿਉਹਾਰ ਸੰਬੰਧੀ ਮਮਦੋਟ ਵਿਖੇ ਸ਼ੋਭਾ ਯਾਤਰਾ ਕੱਢੀ <br/>
Ad Position 24