ਮਾਨਸਾ ਪੁਲਿਸ ਵਲੋਂ ਨਸ਼ੀਲੀਆਂ ਵਸਤਾਂ ਬਰਾਮਦ, 14 ਖ਼ਿਲਾਫ਼ ਮੁਕੱਦਮਾ ਦਰਜ <br/>
ਅਜੀਤ ਡੈਸਕ
23-12-2025
ਨਸ਼ੀਲੀਆਂ ਗੋਲੀਆਂ ਫੜੀਆਂ
ਥਾਣਾ ਬੋਹਾ ਪੁਲਿਸ ਨੇ ਹਰਵਿੰਦਰ ਸਿੰਘ ਵਾਸੀ ਬੋਹਾ ਤੋਂ 50 ਅਤੇ ਥਾਣਾ ਸਰਦੂਲਗੜ੍ਹ ਦੀ ਪੁਲਿਸ ਟੀਮ ਨੇ ਗਸ਼ਤ ਦੌਰਾਨ ਅਰੁਣ ਕੁਮਾਰ ਤੇ ਸਨੀ ਧਾਲੀਵਾਲ ਵਾਸੀ ਸਰਦੂਲਗੜ੍ਹ ਕੋਲੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਉਨ੍ਹਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਪਰਚੇ ਦਰਜ ਕੀਤੇ ਗਏ ਹਨ |
ਡੋਪ ਟੈਸਟ ਪਾਜ਼ੀਟਿਵ ਆਉਣ 'ਤੇ ਮਾਮਲਾ ਦਰਜ
ਥਾਣਾ ਬਰੇਟਾ ਦੀ ਪੁਲਿਸ ਟੀਮ ਨੇ ਗਸ਼ਤ ਸਤਨਾਮ ਸਿੰਘ ਤੇ ਹਰਭਜਨ ਸਿੰਘ ਵਾਸੀ ਕਿਸ਼ਨਗੜ੍ਹ ਨੰੂ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਨ੍ਹਾਂ ਦਾ ਹਸਪਤਾਲ 'ਚ ਡੋਪ ਟੈੱਸਟ ਕਰਵਾਇਆ ਗਿਆ | ਰਿਪੋਰਟ ਪਾਜ਼ੀਟਿਵ ਆਉਣ 'ਤੇ ਉਕਤ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |