03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ <br/>

Ad Position 21
No active advertisement
ਅਜੀਤ ਡੈਸਕ 23-12-2025
ਮਾਨਸਾ, 22 ਦਸੰਬਰ (ਸ.ਰਿ.)-ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ ਨੇ ਜ਼ਿਲ੍ਹੇ 'ਚ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ 'ਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵਲੋਂ ਲਗਾਏ ਜਾਣ ਵਾਲੇ ਅਖਾੜੇ ਜਾਂ ਸਟੇਜਾਂ 'ਤੇ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ, ਭਾਸ਼ਣਾਂ 'ਤੇ ਪਾਬੰਦੀ ਲਗਾਈ ਹੈ | ਅਜਿਹੇ ਗੀਤਾਂ ਨੂੰ ਸੁਣ ਕੇ ਆਮ ਲੋਕਾਂ ਤੋਂ ਇਲਾਵਾ ਨੌਜਵਾਨਾਂ ਦੇ ਆਚਰਣ 'ਤੇ ਮਾੜਾ ਅਸਰ ਪੈਂਦਾ ਹੈ | ਇਸੇ ਤਰ੍ਹਾਂ ਜ਼ਿਲ੍ਹੇ ਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ 'ਚ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਰੋਜ਼ਾਨਾ ਸ਼ਾਮ 8 ਤੋਂ ਸਵੇਰੇ 5 ਵਜੇ ਤੱਕ ਗਸ਼ਤ ਕਰਨ ਦੇ ਨਾਲ ਹੀ ਪਹਿਰਾ ਦਿੱਤਾ ਜਾਵੇਗਾ | ਦੋਵੇਂ ਹੁਕਮ 31 ਜਨਵਰੀ ਤੱਕ ਲਾਗੂ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਮਗਨਰੇਗਾ ਕਾਨੂੰਨ ਖ਼ਤਮ ਕਰਨ ਦੇ ਵਿਰੋਧ 'ਚ ਕੇਂਦਰ ਸਰਕਾਰ ਦੀ ਅਰਥੀ ਫੂਕੀ <br/> ਅਗਲੀ ਖ਼ਬਰ ਜਲ ਸਪਲਾਈ ਸਕੀਮ ਪੰਚਾਇਤਾਂ ਨੂੰ ਸੌਂਪਣ ਦੇ ਵਿਰੋਧ 'ਚ ਧਰਨਾ 30 ਨੂੰ <br/>
Ad Position 24