03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਮਗਨਰੇਗਾ ਕਾਨੂੰਨ ਖ਼ਤਮ ਕਰਨ ਦੇ ਵਿਰੋਧ 'ਚ ਕੇਂਦਰ ਸਰਕਾਰ ਦੀ ਅਰਥੀ ਫੂਕੀ <br/>

Ad Position 21
No active advertisement
ਅਜੀਤ ਡੈਸਕ 23-12-2025

ਬੁਢਲਾਡਾ, 22 ਦਸੰਬਰ (ਸਵਰਨ ਸਿੰਘ ਰਾਹੀ)-ਕੇਂਦਰ ਸਰਕਾਰ ਵਲੋਂ ਮਗਨਰੇਗਾ ਕਾਨੂੰਨ ਦਾ ਨਾਂਅ ਬਦਲ ਕੇ 'ਜੀ ਰਾਮ ਜੀ' ਰੱਖ ਦੇਣ ਖ਼ਿਲਾਫ਼ ਇੱਥੇ ਸੀ. ਪੀ. ਆਈ. ਦੇ ਮੀਤ ਸਕੱਤਰ ਜਗਸੀਰ ਸਿੰਘ ਰਾਏਕੇ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵਲੋਂ ਰੋਸ ਮਾਰਚ ਕਰਨ ਉਪਰੰਤ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ | ਸੰਬੋਧਨ ਕਰਦਿਆਂ ਜ਼ਿਲ੍ਹਾ ਸਕੱਤਰ ਕਿ੍ਸ਼ਨ ਚੌਹਾਨ, ਕਾ. ਜਗਸੀਰ ਸਿੰਘ ਰਾਏਕੇ, ਹਰਮੀਤ ਸਿੰਘ ਬੋੜਾਵਾਲ, ਮਾਸਟਰ ਰਘੂ ਨਾਥ ਸਿੰਗਲਾ, ਜਗਤਾਰ ਸਿੰਘ ਕਾਲਾ ਤੇ ਚਿਮਨ ਲਾਲ ਕਾਕਾ ਨੇ ਕਿਹਾ ਕਿ ਮਜ਼ਦੂਰ ਪੱਖੀ ਇਤਿਹਾਸਕ ਮਗਨਰੇਗਾ ਕਾਨੂੰਨ ਨੂੰ ਕੇਂਦਰ ਸਰਕਾਰ ਖ਼ਤਮ ਕਰਨ ਦੇ ਰਾਹ ਪਈ ਹੋਈ ਹੈ | ਉਨ੍ਹਾਂ ਕਿਹਾ ਕਿ ਨਵੇਂ ਕਾਨੂੰਨ ਮੁਤਾਬਿਕ ਰਾਜ ਇਸ ਸਕੀਮ 'ਚ 60:40 ਦੀ ਹਿੱਸੇਦਾਰੀ ਭਰਨਗੇ | ਉਨ੍ਹਾਂ ਆਖਿਆ ਕਿ ਪਹਿਲਾਂ ਹੀ ਬਹੁਤੇ ਸੂਬੇ ਆਰਥਿਕਤਾ ਦੀ ਚੱਕੀ 'ਚ ਪਿਸ ਰਹੇ ਹਨ, ਜਿਸ ਕਰ ਕੇ ਇਹ ਸਕੀਮ ਖ਼ਤਮ ਹੋ ਸਕਦੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਇਕ ਨੀਤੀ ਤਹਿਤ ਲੋਕ ਪੱਖੀ ਕਾਨੂੰਨਾਂ ਨੂੰ 1-1 ਕਰ ਕੇ ਬੰਦ ਕਰਨ ਦੇ ਰਾਹ ਪਈ ਹੋਈ ਹੈ | ਆਗੂਆਂ ਨੇ ਮੰਗ ਕੀਤੀ ਕਿ ਮਗਨਰੇਗਾ ਕਾਨੂੰਨ ਬਹਾਲ ਕਰਨ ਦੇ ਨਾਲ ਹੀ ਇਸ ਕਾਨੂੰਨ ਤਹਿਤ 200 ਦਿਨ ਕੰਮ ਤੇ 1 ਹਜ਼ਾਰ ਰੁਪਏ ਪ੍ਰਤੀ ਦਿਨ ਦਿਹਾੜੀ ਦਿੱਤੀ ਜਾਵੇ | ਇਸ ਮੌਕੇ ਹਰਦਿਆਲ ਸਿੰਘ ਬੁਢਲਾਡਾ, ਸੁਖਦੇਵ ਸਿੰਘ ਬੋੜਾਵਾਲ, ਗਰੀਬੂ ਸਿੰਘ ਬੱਛੋਆਣਾ , ਗੁਰਜੰਟ ਸਿੰਘ, ਖਜ਼ਾਨ ਕੌਰ, ਹਰਜਿੰਦਰ ਕੌਰ, ਮਨਜੀਤ ਕੌਰ, ਗੁਰਦਾਸ ਸਿੰਘ ਟਾਹਲੀਆਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖੱਬੀਆਂ ਪਾਰਟੀਆਂ ਵਲੋਂ ਮਗਨਰੇਗਾ ਸਕੀਮ ਖ਼ਤਮ ਕਰਨ ਦੇ ਵਿਰੋਧ 'ਚ ਰੋਸ ਰੈਲੀ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ <br/>
Ad Position 24