ਜੋਗਾ, 22 ਦਸੰਬਰ (ਘੜੈਲੀ)-ਕਿਡਜੀ ਅਤੇ ਐੱਮ.ਬੀ.ਇੰਟਰਨੈਸ਼ਨਲ ਸਕੂਲ ਰੱਲਾ ਵਿਖੇ ਅਡਵੈਂਚਰ ਕੈਂਪ ਲਗਾਇਆ ਹੈ | ਪਿ੍ੰਸੀਪਲ ਸਵਿਤਾ ਕਾਠ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਵੱਖ-ਵੱਖ ਰੋਮਾਂਚਕ ਗਤੀਵਿਧੀਆਂ ਦਾ ਭਰਪੂਰ ਅਨੰਦ ਮਾਣਿਆ | ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖ਼ਿਆਲਾ, ਸਕੱਤਰ ਮਨਜੀਤ ਸਿੰਘ ਖ਼ਿਆਲਾ, ਵਾਇਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ ਅਤੇ ਆਫ਼ਿਸ ਐਡਮਨਿਸਟ੍ਰੇਟਰ ਲਵਪ੍ਰੀਤ ਕੌਰ ਆਦਿ ਹਾਜ਼ਰ ਸਨ |