03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਵਿੱਦਿਆ ਭਾਰਤੀ ਸਕੂਲ ਭੀਖੀ ਦੇ ਵਿਦਿਆਰਥੀਆਂ ਨੇ ਡੀ. ਸੀ. ਨਾਲ ਕੀਤੀ ਮੁਲਾਕਾਤ <br/>

Ad Position 21
No active advertisement
ਵਿੱਦਿਆ ਭਾਰਤੀ ਸਕੂਲ ਭੀਖੀ ਦੇ ਵਿਦਿਆਰਥੀ ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਨਾਲ ਗਰੁੱਪ ਤਸਵੀਰ 'ਚ | ਤਸਵੀਰ : ਸੇਮੀ ਮਾਨਸਾ <br/> 23-12-2025
ਮਾਨਸਾ, 22 ਦਸੰਬਰ (ਰਾਵਿੰਦਰ ਸਿੰਘ ਰਵੀ)-ਮਿਹਨਤ ਤੇ ਮਸ਼ੱਕਤ ਨਾਲ ਹਰ ਮੰਜ਼ਿਲ ਸਰ ਕੀਤੀ ਜਾ ਸਕਦੀ ਹੈ | ਜਿਹੜੇ ਵਿਅਕਤੀ ਰੂਹ ਨਾਲ ਕਾਰਜ ਕਰਦੇ ਹਨ, ਉਹ ਹਮੇਸ਼ਾ ਸਫਲ ਹੁੰਦੇ ਹਨ | ਇਹ ਵਿਚਾਰ ਨਵਜੋਤ ਕੌਰ ਡਿਪਟੀ ਕਮਿਸ਼ਨਰ ਨੇ ਵਿੱਦਿਆ ਭਾਰਤੀ ਸਕੂਲ ਭੀਖੀ ਦੇ ਵਿਦਿਆਰਥੀਆਂ ਨਾਲ ਮੁਲਾਕਾਤ ਕਰਨ ਮੌਕੇ ਪ੍ਰਗਟਾਏ | ਉਨ੍ਹਾਂ ਕਿਹਾ ਕਿ ਟੀਚੇ ਦੀ ਪ੍ਰਾਪਤੀ ਲਈ ਜਨੂਨ ਹੋਣਾ ਚਾਹੀਦਾ ਹੈ, ਜਿਸ ਨਾਲ ਹਰ ਪ੍ਰਾਪਤੀ ਸੰਭਵ ਹੋ ਸਕਦੀ ਹੈ | ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਪ੍ਰਸ਼ਾਸਨ ਦੀ ਕਾਰਜ ਪ੍ਰਣਾਲੀ, ਵਿਕਾਸ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੰਦਿਆਂ ਕਿਤਾਬਾਂ ਨਾਲ ਮੁਹੱਬਤ ਪਾਉਣ ਦੀ ਗੱਲ ਕੀਤੀ | ਡਿਪਟੀ ਕਮਿਸ਼ਨਰ ਨੇ ਪ੍ਰਸ਼ਾਸਨਿਕ ਸੇਵਾਵਾਂ ਦੇ ਤਜਰਬੇ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿੱਤੇ | ਉਨ੍ਹਾਂ ਕਿਹਾ ਕਿ ਕੋਈ ਵੀ ਖੇਤਰ ਹੋਵੇ, ਲਗਾਤਾਰ ਸਿੱਖਦੇ ਰਹਿਣਾ ਚਾਹੀਦਾ ਹੈ | ਦੱਸ ਦੇਈਏ ਕਿ ਸਕੂਲ ਦੇ ਵਿਦਿਆਰਥੀ ਵਿਸ਼ੇਸ਼ ਤੌਰ 'ਤੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰਨ ਆਏ ਸਨ | ਉਨ੍ਹਾਂ ਪ੍ਰਸ਼ਾਸਨਿਕ ਕਾਰਜ ਪ੍ਰਣਾਲੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਸਫਲ ਹੋਣ ਦੇ ਗੁਰ ਵੀ ਹਾਸਿਲ ਕੀਤੇ | ਇਸ ਮੌਕੇ ਵਿਦਿਆਰਥੀਆਂ ਨੇ ਆਈ.ਏ.ਐੱਸ (ਅੰਡਰ ਟਰੇਨਿੰਗ) ਗੁਰਲੀਨ ਕੌਰ ਨਾਲ ਵੀ ਮੁਲਾਕਾਤ ਕੀਤੀ | ਉਨ੍ਹਾਂ ਐੱਸ.ਐੱਸ.ਪੀ ਦਫ਼ਤਰ, ਸਾਈਬਰ ਕ੍ਰਾਈਮ ਬਰਾਂਚ ਅਤੇ ਯੂਥ ਲਾਇਬ੍ਰੇਰੀ ਦਾ ਵੀ ਦੌਰਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਰੇਲਵੇ ਵਿਭਾਗ ਵਲੋਂ ਅੰਡਰ ਬਿ੍ਜ ਪ੍ਰੋਜੈਕਟ ਦੇ ਮੱਦੇਨਜ਼ਰ ਮਾਨਸਾ ਦਾ ਫਾਟਕ ਨੰਬਰ 204 ਕੀਤਾ ਬੰਦ <br/> ਅਗਲੀ ਖ਼ਬਰ ਕਿਡਜੀ ਤੇ ਐੱਮ. ਬੀ. ਇੰਟਰਨੈਸ਼ਨਲ ਸਕੂਲ ਰੱਲਾ ਵਿਖੇ ਐਡਵੈਂਚਰ ਕੈਂਪ ਲਗਾਇਆ <br/>
Ad Position 24