02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

10 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ, ਮਾਮਲਾ ਦਰਜ <br/>

Ad Position 21
No active advertisement
ਅਜੀਤ ਡੈਸਕ 23-12-2025
ਕੋਟਫੱਤਾ, 22 ਦਸੰਬਰ (ਰਣਜੀਤ ਸਿੰਘ ਬੁੱਟਰ)-ਕੋਟਸ਼ਮੀਰ ਦੇ ਇਕ ਨੌਜਵਾਨ ਨੂੰ ਮੁਖ਼ਬਰੀ ਦੇ ਆਧਾਰ 'ਤੇ ਕੋਟਸ਼ਮੀਰ ਚੌਂਕੀ ਦੀ ਪੁਲਿਸ ਪਾਰਟੀ ਵਲੋਂ ਚੌਂਕੀ ਇੰਚਾਰਜ ਧਰਮਵੀਰ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਗਹਿਰੀ ਭਾਗੀ ਨੂੰ ਜਾਂਦੇ ਕੱਚੇ ਰਸਤੇ ਤੋਂ ਗਿ੍ਫ਼ਤਾਰ ਕਰ ਲਿਆ | ਗਿ੍ਫ਼ਤਾਰ ਵਿਅਕਤੀ ਦੀ ਪਛਾਣ ਸੁਖਜਿੰਦਰ ਸਿੰਘ ਸ਼ਿੰਦਾ ਵਾਸੀ ਕੋਟਸ਼ਮੀਰ ਵਜੋਂ ਹੋਈ, ਜਿਸ ਕੋਲੋਂ ਤਲਾਸ਼ੀ ਦੌਰਾਨ 10 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਗਿ੍ਫ਼ਤਾਰ ਨੌਜਵਾਨ ਸਿੰਦਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਇਸ ਮੌਕੇ ਗੱਲਬਾਤ ਕਰਦਿਆਂ ਚੌਕੀ ਇੰਚਾਰਜ ਧਰਮਵੀਰ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਚੱਲਦਿਆਂ ਉਹ ਨਸ਼ਾ ਤਸਕਰਾਂ ਖ਼ਿਲਾਫ਼ ਪੂਰੀ ਸਖ਼ਤੀ ਦਿਖਾ ਰਹੇ ਹਨ ਅਤੇ ਗੈਰ ਕਾਨੂੰਨੀ ਨਸ਼ਾ ਵੇਚ ਕੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕਰਨ ਵਾਲੀ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸੂਬੇ ਭਰ ਦੇ ਵੈਟਰਨਰੀ ਡਾਕਟਰਾਂ ਵਲੋਂ ਦੋ ਦਿਨ ਲਈ ਵੈਟਰਨਰੀ ਸੇਵਾਵਾਂ ਠੱਪ ਕਰਨ ਦਾ ਫ਼ੈਸਲਾ <br/> ਅਗਲੀ ਖ਼ਬਰ ਰਾਮਪੁਰਾ ਫੂਲ 'ਚ ਚੋਰਾਂ ਨੇ ਮਚਾਈ ਦਹਿਸ਼ਤ, ਦੁਕਾਨ ਨੂੰ ਬਣਾਇਆ ਨਿਸ਼ਾਨਾ ਚੋਰ ਬੇਖ਼ੌਫ ਚੋਰੀ ਦੀਆਂ ਵਾਰਦਾਤਾਂ ਨੂੰ ਦੇ...
Ad Position 24