02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸੂਬੇ ਭਰ ਦੇ ਵੈਟਰਨਰੀ ਡਾਕਟਰਾਂ ਵਲੋਂ ਦੋ ਦਿਨ ਲਈ ਵੈਟਰਨਰੀ ਸੇਵਾਵਾਂ ਠੱਪ ਕਰਨ ਦਾ ਫ਼ੈਸਲਾ <br/>

Ad Position 21
No active advertisement
ਡਿਪਟੀ ਡਾਇਰੈਕਟਰ ਪਸ਼ੂ ਪਾਲਣ ਨੂੰ ਮੈਮੋਰੰਡਮ ਦੇਣ ਸਮੇਂ ਵੈਟਰਨਰੀ ਅਫ਼ਸਰ | ਅਜੀਤ ਤਸਵੀਰ <br/> 23-12-2025
ਬਠਿੰਡਾ, 22 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਭਰ ਦੇ ਵੈਟਰਨਰੀ ਡਾਕਟਰਾਂ ਵਲੋਂ ਆਪਣੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਅੱਜ ਤੋਂ ਦੋ ਦਿਨ ਲਈ ਵੈਟਰਨਰੀ ਸੇਵਾਵਾਂ ਠੱਪ ਕਰਨ ਦਾ ਫ਼ੈਸਲਾ ਕੀਤਾ ਗਿਆ | ਇਹ ਫ਼ੈਸਲਾ ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫ਼ਾਰ ਪੇਅ ਪੈਰਿਟੀ ਦੀ ਮੀਟਿੰਗ ਦੌਰਾਨ ਲਿਆ | ਵੈਟਰਨਰੀ ਸੇਵਾਵਾਂ ਠੱਪ ਰੱਖਣ ਸੰਬੰਧੀ ਵੈਟਰਨਰੀ ਅਫ਼ਸਰਾਂ ਵਲੋਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਨੂੰ ਮੈਮੋਰੰਡਮ ਦਿੱਤਾ ਗਿਆ | ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫ਼ਾਰ ਪੇਅ ਪੈਰਿਟੀ ਦੇ ਕਨਵੀਨਰ ਡਾ. ਗੁਰਚਰਨ ਸਿੰਘ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਦੇ ਡਾਇਰੈਕਟਰ ਵਲੋਂ ਵੈਟਰਨਰੀ ਅਫ਼ਸਰਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਸਾਕਾਰਾਤਮਕ ਰੋਲ ਨਿਭਾਉਣ ਦੀ ਬਜਾਇ ਸੰਘਰਸ਼ ਕਰ ਰਹੇ ਅਫ਼ਸਰਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਲਗਾਤਾਰ ਧਮਕੀ ਭਰੇ ਪੱਤਰ ਜਾਰੀ ਕੀਤੇ ਜਾ ਰਹੇ ਹਨ, ਜਿਨ੍ਹਾਂ ਦੀ ਪੁਰਜ਼ੋਰ ਸ਼ਬਦਾਂ ਵਿਚ ਨਿਖੇਧੀ ਕੀਤੀ ਜਾਂਦੀ ਹੈ¢ ਉਨ੍ਹਾਂ ਕਿਹਾ ਕਿ ਵਿਭਾਗ ਦੇ ਜਿਨ੍ਹਾਂ ਉੱਚ-ਅਧਿਕਾਰੀਆਂ ਵਲੋਂ ਸੰਘਰਸ਼ ਵਿਚ ਸਾਥ ਦਿੱਤਾ ਜਾ ਰਿਹਾ ਹੈ, ਜੇ ਡਾਇਰੈਕਟਰ/ਸਰਕਾਰ ਵਲੋਂ ਕੋਈ ਕਾਰਵਾਈ ਕੀਤੀ ਜਾਂਦੀ ਹੈ ਤਾਂ ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫ਼ਾਰ ਪੇਅ-ਪੈਰਿਟੀ ਇਸ ਦਾ ਡੱਟ ਕੇ ਵਿਰੋਧ ਕਰੇਗੀ¢ ਕਮੇਟੀ ਦੇ ਕੋ-ਕਨਵੀਨਰ ਡਾ. ਪੁਨੀਤ ਮਲਹੋਤਰਾ ਅਤੇ ਡਾ. ਅਬਦੁਲ ਮਜ਼ੀਦ ਨੇ ਕਿਹਾ ਕਿ 23-24 ਦਸੰਬਰ ਨੂੰ ਸੂਬੇ ਦੇ ਸਾਰੇ ਵੈਟਰਨਰੀ ਡਾਕਟਰ ਵੈਟਰਨਰੀ ਸੇਵਾਵਾਂ ਠੱਪ ਕਰਕੇ ਰੋਸ ਵਜੋਂ ਆਪਣੇ ਜ਼ਿਲ੍ਹੇ ਦੇ ਪੌਲੀਕਲੀਨਿਕਾਂ ਵਿਖੇ ਇਕੱਠੇ ਹੋ ਕੇ ਸਰਕਾਰ ਦਾ ਪਿੱਟ-ਸਿਆਪਾ ਕਰਨਗੇ ਅਤੇ ਸਰਕਾਰ ਦੇ ਵਿੱਤ ਵਿਭਾਗ ਵਲੋਂ ਧੋਖੇ ਅਤੇ ਗ਼ਲਤ ਢੰਗ ਨਾਲ ਪੇਅ ਪੈਰਿਟੀ ਭੰਗ ਕਰਨ ਦਾ ਪੱਤਰ ਅਤੇ ਪਸ਼ੂ ਪਾਲਣ ਵਿਭਾਗ ਵਲੋਂ ਜਾਰੀ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ¢ ਇਨ੍ਹਾਂ ਦੋ ਦਿਨਾਂ ਦੌਰਾਨ ਓ. ਪੀ. ਡੀ ਅਤੇ ਐਮਰਜੈਂਸੀ ਸੇਵਾਵਾਂ ਸਮੇਤ ਸੂਬੇ ਦੀਆਂ ਪਸ਼ੂ ਪਾਲਣ ਵਿਭਾਗ ਨਾਲ ਸਬੰਧਿਤ ਸਾਰੀਆਂ ਸੇਵਾਵਾਂ ਦਾ ਮੁਕੰਮਲ ਸ਼ਟ-ਡਾਊਨ ਰਹੇਗਾ¢ਇਸ ਤੋਂ ਹੋਣ ਵਾਲੇ ਨੁਕਸਾਨ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ¢ ਮੈਮੋਰੰਡਮ ਦੇਣ ਸਮੇਂ ਡਾ. ਨਰੇਸ਼ ਮੰਗਲਾ, ਡਾ. ਉਮੇਸ਼ ਪੁਰੀ, ਡਾ. ਅਨਿਲ ਨਾਮਾ, ਡਾ. ਦਲਜੀਤ ਸਿੰਘ ਅਤੇ ਡਾ. ਬਲਜਿੰਦਰ ਮੱਕੜ ਮੌਜੂਦ ਰਹੇ¢

Ad Position 22
No active advertisement
ਪਿਛਲੀ ਖ਼ਬਰ ਦੁਕਾਨਾਂ ਤੋਂ ਮੋਬਾਈਲ ਚੋਰੀ ਕਰਕੇ ਮੋਬਾਈਲ ਦੁਕਾਨਦਾਰਾਂ ਨੂੰ ਵੇਚਣ ਵਾਲੇ ਗਰੋਹ ਦੇ ਚਾਰ ਮੈਂਬਰ ਗਿ੍ਫ਼ਤਾਰ <br/> ਅਗਲੀ ਖ਼ਬਰ 10 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ, ਮਾਮਲਾ ਦਰਜ <br/>
Ad Position 24