02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸਰਕਾਰੀ ਹਾਈ ਸਕੂਲ ਬੱਲ੍ਹੋ ਨੇ ਕਰਵਾਇਆ ਸਾਲਾਨਾ ਸਮਾਗਮ <br/>

Ad Position 21
No active advertisement
ਸਰਕਾਰੀ ਹਾਈ ਸਕੂਲ ਬੱਲ੍ਹੋ ਦੇ ਸਾਲਾਨਾ ਸਮਾਗਮ ਦੌਰਾਨ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਪਤਵੰਤੇ | ਅਜੀਤ ਤਸਵੀਰ <br/> 23-12-2025
ਚਾਉਕੇ, 22 ਦਸੰਬਰ (ਮਨਜੀਤ ਸਿੰਘ ਘੜੈਲੀ)-ਸਰਕਾਰੀ ਹਾਈ ਸਕੂਲ ਬੱਲ੍ਹੋ ਦੇ ਵਿਹੜੇ 'ਚ ਮੁੱਖ ਅਧਿਆਪਕ ਜੋਤੀ ਗਰਗ ਦੀ ਅਗਵਾਈ 'ਚ ਸੁਪਨਿਆਂ ਦਾ ਸਫ਼ਰ ਨਾਮ ਤਹਿਤ ਸਾਲਾਨਾ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਸਿੱਖਿਆ ਵਿਭਾਗ ਦੇ ਸੈਕਸ਼ਨ ਅਫ਼ਸਰ ਗੁਰਸੇਵਕ ਸਿੰਘ ਸਨ­ ਜਦੋਂਕਿ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਅਮਰਜੀਤ ਕੌਰ ਸਰਪੰਚ ਨੇ ਹਾਜ਼ਰੀ ਭਰੀ | ਮੁੱਖ ਅਧਿਆਪਕ ਜੋਤੀ ਗਰਗ ਨੇ ਸਕੂਲ ਦੀ ਸਲਾਨਾ ਪ੍ਰਗਤੀ ਰਿਪੋਰਟ ਨੂੰ ਪੜਿ੍ਹਆ ਤੇ ਸਰਪੰਚ ਅਮਰਜੀਤ ਕੌਰ­ ਤਰਨਜੋਤ ਵੈਲਫੇਅਰ ਸੁਸਾਇਟੀ ਦੇ ਸਰਪ੍ਰਸਤ ਗੁਰਮੀਤ ਸਿੰਘ ਮਾਨ ਅਤੇ ਗੁਰਬਚਨ ਸਿੰਘ ਸੇਵਾ ਸੰਮਤੀ ਕਮੇਟੀ ਦੇ ਸਰਪ੍ਰਸਤ ਦਵਿੰਦਰ ਸਿੰਘ ਮਾਨ ਦਾ ਸਕੂਲ ਨੂੰ ਸਹਿਯੋਗ ਕਰਨ 'ਤੇ ਵਿਸ਼ੇਸ਼ ਧੰਨਵਾਦ ਕੀਤਾ | ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਲਿਖਤ ਚੰਨ ਵੱਲ ਜਾਂਦੀਆ ਪੈੜਾਂ ਨਾਮਕ ਮੈਗਜ਼ੀਨ ਰਿਲੀਜ ਕੀਤਾ | ਪਿਛਲੇ ਸ਼ੈਸਨ ਦੌਰਾਨ ਖੇਡਾਂ, ਪੜ੍ਹਾਈ ਤੇ ਹੋਰਨਾਂ ਖੇਤਰਾਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ | ਤਰਨਜੋਤ ਵੈਲਫੇਅਰ ਸੁਸਾਇਟੀ ਬੱਲ੍ਹੋ ਨੇ ਹਰ ਸਾਲ ਦੀ ਤਰ੍ਹਾਂ ਦਸਵੀਂ ਕਲਾਸ 'ਚੋਂ 90 ਪ੍ਰਤੀਸ਼ਤ ਤੋਂ ਉਪਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ 'ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਪ੍ਰਭਦੀਪ ਕੌਰ ਨੂੰ 21 ਹਜ਼ਾਰ ਰੁਪਏ, ਦੂਜੇ ਤੇ ਤੀਜੇ ਸਥਾਨ ਵਾਲੀ ਰਣਵੀਰ ਕੌਰ ਤੇ ਨੈਚਲਦੀਪ ਕੌਰ ਨੂੰ 11-11 ਹਜ਼ਾਰ ਰੁਪਏ ਦੇ ਇਨਾਮ ਅਤੇ ਚਾਰ ਹੋਰ ਵਿਦਿਆਰਥੀਆਂ ਨੂੰ 11-11 ਸੌ ਰੁਪਏ ਇਨਾਮ ਦੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ | ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਇਸ ਮੌਕੇ ਤਰਨਜੋਤ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਕਰਮਜੀਤ ਸਿੰਘ ਤੇ ਸਲਾਹਕਾਰ ਭੁਪਿੰਦਰ ਸਿੰਘ ਜਟਾਣਾ, ਪ੍ਰਧਾਨ ਦਵਿੰਦਰ ਸਿੰਘ, ਕਮੇਟੀ ਚੇਅਰਮੈਨ ਗੁਰਜੀਤ ਸਿੰਘ, ਡਾ: ਯੁਗਰਾਜ ਸਿੰਘ, ਰੇਸ਼ਮ ਸਿੰਘ ਪੰਚ, ਹਰਬੰਸ ਸਿੰਘ, ਕਰਮਜੀਤ ਸਿੰਘ, ਹਰਵਿੰਦਰ ਕੌਰ, ਰਾਜਵੀਰ ਕੌਰ, ਹਾਕਮ ਸਿੰਘ, ਰਾਮ ਸਿੰਘ, ਅਵਤਾਰ ਸਿੰਘ ਨੰਬਰਦਾਰ, ਦਰਸ਼ਨ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਵੁਮੈਨ ਚੈੱਸ ਚੈਂਪੀਅਨਸ਼ਿਪ 'ਚ ਮਨੂ ਵਾਟਿਕਾ ਸਕੂਲ ਦੀਆਂ ਖਿਡਾਰਨਾਂ ਨੇ ਸੋਨ ਤਗਮਾ ਫੁੰਡਿਆ <br/> ਅਗਲੀ ਖ਼ਬਰ ਗਲੋਬਲ ਡਿਸਕਵਰੀ ਸਕੂਲ ਵਿਚ ਮਸਤੀ ਦੀ ਪਾਠਸ਼ਾਲਾ ਦਾ ਸ਼ਾਨਦਾਰ ਆਗਾਜ਼ <br/>
Ad Position 24