02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸੀ. ਪੀ. ਐੱਮ. ਵਲੋਂ ਮਗਨਰੇਗਾ ਕਾਨੂੰਨ 'ਚ ਸੋਧਾਂ ਵਿਰੁੱਧ ਐਕਸ਼ਨ <br/>

Ad Position 21
No active advertisement
ਅਜੀਤ ਡੈਸਕ 23-12-2025
ਝੁਨੀਰ, 22 ਦਸੰਬਰ (ਸੰਜੀਵ ਸਿੰਗਲਾ)-ਕੁੱਲ ਹਿੰਦ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਵਰਕਰਾਂ ਨੇ ਮਗਨਰੇਗਾ ਦੀ ਥਾਂ 'ਤੇ ਨਵਾਂ ਕਾਨੂੰਨ ਲਿਆਉਣ ਦੇ ਵਿਰੋਧ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ | ਮਗਨਰੇਗਾ ਮਜ਼ਦੂਰ ਯੂਨੀਅਨ (ਸੀਟੂ) ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਤੇਜਾ ਸਿੰਘ ਹੀਰਕੇ ਅਤੇ ਸੀ.ਪੀ.ਐਮ. ਦੇ ਤਹਿਸੀਲ ਸਕੱਤਰ ਕਾਮਰੇਡ ਗੁਰਪ੍ਰੀਤ ਸਿੰਘ ਬਰਨ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਰਾਜਾਂ ਦਾ ਹਿੱਸਾ ਇਸ ਕਾਨੂੰਨ ਤਹਿਤ 40 ਫ਼ੀਸਦੀ ਕਰਨ ਨਾਲ ਕਾਨੂੰਨ ਬੇਮਾਅਨੇ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸਦੀ ਆੜ 'ਚ ਮਗਨਰੇਗਾ ਕਾਨੂੰਨ ਨੂੰ ਖ਼ਤਮ ਕਰਨਾ ਚਾਹੁੰਦੀ ਹੈ ਅਤੇ ਵੱਡੇ ਕਾਰਪੋਰੇਟ ਘਰਾਣਿਆਂ ਦੀ ਸ਼ਹਿ 'ਤੇ ਇਹ ਸਭ ਕੁੱਝ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨੂੰ ਖ਼ਤਮ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਇਸ ਮੁੱਦੇ ਨੂੰ ਲੈ ਕੇ ਜ਼ੋਰਦਾਰ ਸੰਘਰਸ਼ ਕੀਤਾ ਜਾਵੇਗਾ | ਉਨ੍ਹਾਂ ਮੰਗ ਕੀਤੀ ਕਿ ਕਾਨੂੰਨ ਦਾ ਨਾਂਅ ਨਾ ਬਦਲਿਆ ਜਾਵੇ ਅਤੇ ਕਾਨੂੰਨ ਤਹਿਤ ਕੰਮ ਦੇ ਦਿਨਾਂ ਦੀ ਗਿਣਤੀ 200 ਤੇ ਦਿਹਾੜੀ 700 ਰੁਪਏ ਕੀਤੀ ਜਾਵੇ ਅਤੇ ਮਗਨਰੇਗਾ ਕਾਨੂੰਨ 'ਤੇ ਸਾਰੀ ਰਾਸ਼ੀ ਕੇਂਦਰ ਸਰਕਾਰ ਹੀ ਖ਼ਰਚ ਕਰੇ | ਇਸ ਮੌਕੇ ਗੁਰਮੇਲ ਸਿੰਘ ਬਰਨ, ਪਿਰਥੂ ਸਿੰਘ ਹੀਰਕੇ, ਸਾਧੂ ਸਿੰਘ, ਰਣਜੀਤ ਸਿੰਘ, ਨਾਜ਼ਰ ਸਿੰਘ, ਰਾਣੀ ਕੌਰ, ਭੂਰੀ ਕੌਰ, ਜਸਵੰਤ ਕੌਰ, ਸੁਖਪ੍ਰੀਤ ਕੌਰ, ਗੁਰਜੀਤ ਕੌਰ, ਸੀਤਾ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੀਰੇਵਾਲਾ ਜੱਟਾਂ ਵਿਖੇ ਨਵੇਂ ਗੁਰੂ ਘਰ ਦੀ ਖ਼ੁਸ਼ੀ 'ਚ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਪੰਜਾਬ ਸਟੇਟ ਵੁਮੈਨ ਚੈੱਸ ਚੈਂਪੀਅਨਸ਼ਿਪ 'ਚ ਮਨੂ ਵਾਟਿਕਾ ਸਕੂਲ ਦੀਆਂ ਖਿਡਾਰਨਾਂ ਨੇ ਸੋਨ ਤਗਮਾ ਫੁੰਡਿਆ <br/>
Ad Position 24