02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਬੀਰੇਵਾਲਾ ਜੱਟਾਂ ਵਿਖੇ ਨਵੇਂ ਗੁਰੂ ਘਰ ਦੀ ਖ਼ੁਸ਼ੀ 'ਚ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 23-12-2025
ਝੁਨੀਰ, 22 ਦਸੰਬਰ (ਸੰਜੀਵ ਸਿੰਗਲਾ)-ਨੇੜਲੇ ਪਿੰਡ ਬੀਰੇਵਾਲਾ ਜੱਟਾਂ ਵਿਖੇ ਨਵੇਂ ਗੁਰੂ ਘਰ ਦੇ ਉਦਘਾਟਨ ਸਮੇਂ ਚੱਲ ਰਹੇ 21 ਸ੍ਰੀ ਅਖੰਡ ਪਾਠ ਸਾਹਿਬਾਨ ਦੇ ਭੋਗ ਪਾਏ ਗਏ | ਵਿਸ਼ੇਸ਼ ਤੌਰ 'ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਟੇਕ ਸਿੰਘ ਧਨੌਲਾ, ਸੰਤ ਬਾਬਾ ਦਰਸ਼ਨ ਸਿੰਘ ਫੱਤਾ ਮਾਲੋਕੇ ਵਾਲੇ, ਬਾਬਾ ਪ੍ਰੀਤਮ ਸਿੰਘ ਮੱਲੜੀ ਵਾਲੇ ਆਦਿ ਮਹਾਂਪੁਰਸ਼ਾਂ ਤੋਂ ਇਲਾਵਾ ਸਾਬਕਾ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ, ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ, ਜ਼ਿਲ੍ਹਾ ਯੋਜਨਾ ਬੋਰਡ ਮਾਨਸਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਹਲਕਾ ਸਰਦੂਲਗੜ੍ਹ ਦੇ ਸੰਗਠਨ ਇੰਚਾਰਜ ਹਰਦੇਵ ਸਿੰਘ ਉਲਕ, ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਚਹਿਲ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਨੇ ਆਪਣੀਆਂ ਹਾਜ਼ਰੀਆਂ ਭਰੀਆਂ | ਪਿੰਡ ਦੀਆਂ ਧੀਆਂ ਦਾ ਜਿੱਥੇ ਵਿਸ਼ੇਸ਼ ਸਨਮਾਨ ਕੀਤਾ ਗਿਆ, ਬੱਚਿਆਂ ਨੂੰ ਨਸ਼ਿਆਂ ਤੋਂ ਮੁਕਤ ਰਹਿਣ ਅਤੇ ਕੇਸਾਧਾਰੀ ਹੋਣ 'ਤੇ ਮੈਡਲ ਪਾ ਕੇ ਸਨਮਾਨ ਵੀ ਕੀਤਾ ਗਿਆ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਸੇਵਕ ਸਿੰਘ, ਗੁਰਜੰਟ ਸਿੰਘ, ਜਗਤਾਰ ਸਿੰਘ, ਮੇਵਾ ਸਿੰਘ, ਭੋਲਾ ਸਿੰਘ, ਸੁਖਰਾਜ ਸਿੰਘ, ਪਾਲ ਸਿੰਘ, ਸਰਵਨ ਸਿੰਘ, ਦਰਸ਼ਨ ਸਿੰਘ, ਹਰਪਾਲ ਸਿੰਘ, ਤੇਜਾ ਸਿੰਘ, ਦਰਸ਼ਨ ਸਿੰਘ, ਹਰਪਾਲ ਸਿੰਘ ਫ਼ੌਜੀ, ਬਿੱਕਰ ਸਿੰਘ, ਹਮੀਰ ਸਿੰਘ, ਬਿੰਦਰ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 21ਵੇਂ ਲੋਹੜੀ ਮੇਲੇ ਮੌਕੇ 21 ਧੀਆਂ ਦਾ ਕੀਤਾ ਜਾਵੇਗਾ ਸਨਮਾਨ <br/> ਅਗਲੀ ਖ਼ਬਰ ਸੀ. ਪੀ. ਐੱਮ. ਵਲੋਂ ਮਗਨਰੇਗਾ ਕਾਨੂੰਨ 'ਚ ਸੋਧਾਂ ਵਿਰੁੱਧ ਐਕਸ਼ਨ <br/>
Ad Position 24