ਮਾਨਸਾ, 22 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸੱਭਿਆਚਾਰ ਚੇਤਨਾ ਮੰਚ ਮਾਨਸਾ ਵਲੋਂ ਧੀਆਂ ਦੀ ਲੋਹੜੀ ਨੂੰ ਸਮਰਪਿਤ 21ਵਾਂ ਲੋਹੜੀ ਮੇਲਾ 10 ਜਨਵਰੀ ਨੂੰ ਖ਼ਾਲਸਾ ਹਾਈ ਸਕੂਲ ਮਾਨਸਾ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਮੌਕੇ 21 ਹੋਣਹਾਰ ਲੜਕੀਆਂ ਦਾ ਸਨਮਾਨ ਕੀਤਾ ਜਾਵੇਗਾ | ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਸ਼ਿਰਕਤ ਕਰਨਗੇ ਜਦਕਿ ਸਮਾਗਮ ਦੀ ਪ੍ਰਧਾਨਗੀ ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ ਕੀਤੀ ਜਾਵੇਗੀ | ਮੰਚ ਦੇ ਪ੍ਰਧਾਨ ਹਰਿੰਦਰ ਸਿੰਘ ਮਾਨਸ਼ਾਹੀਆ ਤੇ ਜਨਰਲ ਸਕੱਤਰ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬੀ ਗਾਇਕ ਹਰਦੇਵ ਮਾਹੀ ਨੰਗਲ, ਵਿੱਕੀ ਸੰਧੂ ਕੈਨੇਡਾ, ਸੀਰਤ ਸਿੱਧੂ, ਭੰਡ ਅਵਤਾਰ ਚੜਿੱਕ ਆਪਣੀ ਪੇਸ਼ਕਾਰੀ ਕਰਨਗੇ | ਇਸੇ ਦੌਰਾਨ ਸਮਾਗਮ ਨੂੰ ਸਮਰਪਿਤ ਪੋਸਟਰ ਡਿਪਟੀ ਕਮਿਸ਼ਨਰ ਤੇ ਵਿਧਾਇਕ ਵਲੋਂ ਜਾਰੀ ਕੀਤਾ ਗਿਆ | ਇਸ ਮੌਕੇ ਬਲਰਾਜ ਨੰਗਲ, ਰਾਜ ਜੋਸ਼ੀ, ਸਰਬਜੀਤ ਸਿੰਘ ਕੌਸ਼ਲ, ਨਰਿੰਦਰ ਸ਼ਰਮਾ ਆਦਿ ਹਾਜ਼ਰ ਸਨ |