30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਪ੍ਰਭਾਵਿਤ ਹੋਈ ਕਣਕ ਦੀ ਫ਼ਸਲ ਦੇ ਮੁਆਵਜ਼ੇ ਤੋਂ ਵਾਂਝੇ ਕਿਸਾਨਾਂ ਨੇ ਕੀਤਾ ਰੋਸ ਪ੍ਰਗਟ <br/>

Ad Position 21
No active advertisement
ਅਜੀਤ ਡੈਸਕ 24-12-2025

ਝੁਨੀਰ, 23 ਦਸੰਬਰ (ਸੰਜੀਵ ਸਿੰਗਲਾ)- ਨੇੜਲੇ ਪਿੰਡ ਭੰਮੇ ਕਲਾਂ ਵਿਚ ਕਣਕ ਦੀ ਫ਼ਸਲ 'ਤੇ ਹੋਈ ਗੜੇ੍ਹਮਾਰੀ ਦੀ ਗਿਰਦਾਵਰੀ ਕੀਤੀ ਗਈ ਸੀ, ਦੇ ਬਾਵਜੂਦ 17-18 ਕਿਸਾਨਾਂ ਨੂੰ ਹਾਲੇ ਤੱਕ ਕੋਈ ਮੁਆਵਜ਼ਾ ਨਹੀਂ ਮਿਲਿਆ ਜਦਕਿ 40-45 ਕਿਸਾਨਾਂ ਨੂੰ ਮੁਆਵਜ਼ਾ ਘੱਟ ਮਿਲਿਆ ਹੈ | ਭਾਕਿਯੂ ਉਗਰਾਹਾਂ ਬਲਾਕ ਝੁਨੀਰ ਦੇ ਪ੍ਰਧਾਨ ਕੁਲਦੀਪ ਸਿੰਘ ਚਚੋਹਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਤਬਾਹ ਹੋਈਆਂ ਫ਼ਸਲਾਂ ਦਾ ਬਣਦੇ ਮੁਆਵਜ਼ੇ ਦੀ ਰਾਸ਼ੀ ਖਾਤਿਆਂ 'ਚ ਪਾਈ ਜਾਵੇਗੀ, ਜੋ ਲਾਰਾ ਸਾਬਤ ਹੋਇਆ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ-ਮਜ਼ਦੂਰਾਂ ਨੂੰ ਪੂਰਾ ਮੁਆਵਜ਼ਾ ਵੀ ਨਹੀਂ ਮਿਲ ਰਿਹਾ ਹੈ | ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਵਿਭਾਗ ਦੀ ਮਿਲੀਭੁਗਤ ਨਾਲ ਮੁਆਵਜ਼ੇ 'ਚ ਵੱਡੀਆਂ ਧਾਂਦਲੀਆਂ ਕੀਤੀਆਂ ਗਈਆਂ ਹਨ ਅਤੇ ਵਿਭਾਗ ਗਿਰਦਾਵਰੀ ਵਾਲੀਆਂ ਸੂਚੀਆਂ ਵੀ ਪੀੜਤ ਕਿਸਾਨਾਂ ਨੂੰ ਨਹੀਂ ਦੇ ਰਿਹਾ | ਇਸ ਤੋਂ ਸਾਬਤ ਹੁੰਦਾ ਹੈ ਕਿ ਸਬੰਧਿਤ ਮਹਿਕਮੇ ਵਲੋਂ ਧਾਂਦਲੀਆਂ ਕੀਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਜੇਕਰ ਸਬੰਧਿਤ ਵਿਭਾਗ ਪੂਰਾ ਮੁਆਵਜ਼ਾ ਨਹੀਂ ਦਿੰਦਾ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਬਿੱਕਰ ਸਿੰਘ, ਪਿਆਰੀ ਸਿੰਘ, ਭੌਰਾ ਸਿੰਘ, ਮੱਖਣ ਸਿੰਘ, ਮਹਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਜਵਾਹਰ ਨਵੋਦਿਆ ਫਫੜੇ ਭਾਈਕੇ ਵਿਖੇ ਲੈਬ ਦਾ ਉਦਘਾਟਨ <br/> ਅਗਲੀ ਖ਼ਬਰ ਮੁਕੱਦਮੇ ਰੱਦ ਕਰਵਾਉਣ ਲਈ ਥਾਣਾ ਜੋਗਾ ਦੇ ਗੇਟ ਅੱਗੇ ਧਰਨਾ 29 ਨੂੰ <br/>
Ad Position 24