30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਵੈਟਰਨਰੀ ਡਾਕਟਰਾਂ ਵਲੋਂ ਪੌਲੀ ਕਲੀਨਿਕ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ <br/>

Ad Position 21
No active advertisement
ਅਜੀਤ ਡੈਸਕ 24-12-2025

ਮਾਨਸਾ, 23 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਵੈਟਰਨਰੀ ਡਾਕਟਰਾਂ ਵਲੋਂ ਸਥਾਨਕ ਪੌਲੀ ਕਲੀਨਿਕ ਅੱਗੇ ਰੋਸ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ ਗਈ | ਡਾ. ਇੰਦਰਜੀਤ ਸਿੰਘ, ਡਾ. ਪੰਕਜ ਗਰਗ, ਡਾ. ਹਰਮਨਜੀਤ ਸਿੰਘ ਤੇ ਡਾ. ਰਾਕੇਸ਼ ਕੁਮਾਰ ਨੇ ਦੋਸ਼ ਲਗਾਇਆ ਕਿ ਵਿਧਾਨ ਸਭਾ ਚੋਣਾਂ ਮੌਕੇ ਆਮ ਆਦਮੀ ਪਾਰਟੀ ਨੇ ਵੈਟਰਨਰੀ ਡਾਕਟਰਾਂ ਦੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਪ੍ਰੰਤੂ ਸਰਕਾਰ ਗਠਿਤ ਹੋਣ ਉਪਰੰਤ ਕੋਈ ਵਾਅਦਾ ਪੂਰਾ ਨਹੀਂ ਕੀਤਾ | ਉਨ੍ਹਾਂ ਵਿੱਤ ਵਿਭਾਗ ਵਲੋਂ 2021 'ਚ ਪੇਅ ਪੈਰਿਟੀ ਭੰਗ ਕਰਨ ਵਾਲੇ ਪੱਤਰ ਅਤੇ ਪਸ਼ੂ ਪਾਲਣ ਵਿਭਾਗ ਵਲੋਂ ਜਾਰੀ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਵੀ ਸਾੜੀਆਂ | ਬੁਲਾਰਿਆਂ ਨੇ ਕਿਹਾ ਕਿ ਸਰਕਾਰ ਦੇ ਨਾਂਹ-ਪੱਖ ਰਵੱਈਏ ਕਰ ਕੇ ਸੰਘਰਸ਼ ਦਾ ਅਖ਼ਤਿਆਰ ਕਰਨਾ ਪਿਆ ਹੈ | ਉਨ੍ਹਾਂ ਦੱਸਿਆ ਕਿ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ 'ਤੇ 24 ਦਸੰਬਰ ਨੂੰ ਵੀ ਜ਼ਿਲੇ੍ਹ 'ਚ ਵੈਟਰਨਰੀ ਸੇਵਾਵਾਂ ਠੱਪ ਰੱਖੀਆਂ ਜਾਣਗੀਆਂ | ਉਨ੍ਹਾਂ ਮੰਗ ਕੀਤੀ ਕਿ 42 ਸਾਲ ਚੱਲੀ ਮੈਡੀਕੋਜ਼ ਨਾਲ ਪੇਅ-ਪੈਰਿਟੀ ਅਤੇ ਡਾਇਨੈਮਿਕ ਅਸ਼ੋਰਡ ਕੈਰੀਅਰ ਪ੍ਰੋਗਰੈਸ਼ਨ 4-9-14 ਸਕੀਮ ਬਹਾਲ ਕੀਤੀ ਜਾਵੇ, ਐਚ. ਆਰ. ਏ. ਆਨ ਐਨ. ਪੀ. ਏ. ਮੁੜ ਲਾਗੂ ਕਰਨ ਦੇ ਨਾਲ ਹੀ ਪ੍ਰੋਬੇਸ਼ਨ ਪੀਰਡ ਦੌਰਾਨ ਪੂਰੀ ਤਨਖ਼ਾਹ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਡਾ. ਅਭਿਸ਼ੇਕ ਕੁਮਾਰ, ਡਾ. ਸਵਰਨਜੀਤ ਸਿੰਘ, ਡਾ. ਅਮਨਦੀਪ ਸਿੰਘ, ਡਾ. ਸੁਰਭੀ ਜੈਨ, ਡਾ. ਸਮੀਰ ਕੁਮਾਰ, ਡਾ. ਨੀਤੂ, ਡਾ. ਰਾਜਪਾਲ ਕੌਰ, ਡਾ. ਪ੍ਰੀਤੀ ਗੁਪਤਾ, ਡਾ. ਰੌਬਿਨ, ਡਾ. ਸਨੀ ਗੋਇਲ, ਡਾ. ਸਾਹਿਲ ਸਿੰਗਲਾ, ਡਾ. ਅਜੀਤਪਾਲ, ਡਾ. ਜਤਿੰਦਰ ਸਿੰਘ, ਡਾ. ਸਚਿਨ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਸਕੂਲ 'ਚ ਵਰਕਸ਼ਾਪ ਲਗਾਈ ਅਗਲੀ ਖ਼ਬਰ ਐੱਸ.ਡੀ. ਸਕੂਲ ਜੌੜਕੀਆਂ 'ਚ ਧਾਰਮਿਕ ਸਮਾਗਮ ਕਰਵਾਇਆ <br/>
Ad Position 24