30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਪਾਵਰਕਾਮ ਦੇ ਕਰਮਚਾਰੀਆਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 24-12-2025
ਮਾਨਸਾ, 23 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪਾਵਰਕਾਮ ਦੀਆਂ ਜਥੇਬੰਦੀਆਂ ਅਤੇ ਪੈਨਸ਼ਨਰਾਂ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਬਿਜਲੀ ਸੋਧ ਬਿੱਲ-2025 ਦੇ ਵਿਰੋਧ 'ਚ ਧਰਨਾ ਲਗਾਉਣ ਉਪਰੰਤ ਖਰੜੇ ਦੀਆਂ ਕਾਪੀਆਂ ਸਾੜੀਆਂ | ਬੁਲਾਰਿਆਂ ਨੇ ਕਿਹਾ ਕਿ ਇਸ ਬਿੱਲ ਨੇ ਭਾਰਤ ਦੇ ਪ੍ਰਮਾਣੂ ਊਰਜਾ ਦੇ ਸਰਕਾਰੀ ਨਿਯੰਤਰਨ ਨੂੰ ਖ਼ਤਮ ਕਰ ਦਿੱਤਾ ਹੈ, ਜੋ ਜੋਖ਼ਮ ਭਰੀ ਊਰਜਾ ਪ੍ਰਣਾਲੀ ਲਈ ਬੇਹੱਦ ਜ਼ਰੂਰੀ ਸੀ | ਉਨ੍ਹਾਂ ਕਿਹਾ ਕਿ ਬਿੱਲ ਨੂੰ ਆਰ.ਟੀ.ਆਈ. ਐਕਟ ਦੇ ਘੇਰੇ 'ਚੋਂ ਵੀ ਬਾਹਰ ਕਰ ਦਿੱਤਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਮੁਲਾਜ਼ਮਾਂ ਦੇ ਹੱਕਾਂ 'ਤੇ ਡਾਕਾ ਮਾਰਿਆ ਜਾ ਰਿਹਾ ਹੈ ਅਤੇ ਦੇਸ ਨੂੰ ਨਿੱਜੀਕਰਨ ਵੱਲ ਧੱਕ ਕੇ ਆਮ ਲੋਕਾਂ 'ਤੇ ਮਹਿੰਗਾਈ ਦਾ ਬੋਝ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਪਾਵਰਕਾਮ ਦੀਆਂ ਸੰਪਤੀਆਂ ਵੇਚਣ ਦੀ ਤਿਆਰੀ 'ਚ ਹਨ, ਨੂੰ ਕਿਸੇ ਵੀ ਕੀਮਤ 'ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਹ ਤਾਨਾਸ਼ਾਹੀ ਐਕਟ ਰੱਦ ਨਾ ਕੀਤਾ ਗਿਆ ਤਾਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਜਨ ਅੰਦੋਲਨ ਵਿੱਢਿਆ ਜਾਵੇਗਾ | ਇਸ ਮੌਕੇ ਵਰਿੰਦਰਪਾਲ ਸਿੰਘ ਲਾਡੀ, ਚਤਿੰਨ ਸਿੰਘ, ਬਹਾਦਰ ਸਿੰਘ, ਬਿੱਕਰ ਸਿੰਘ ਮੰਘਾਣੀਆਂ, ਚਾਨਣ ਰਾਮ, ਗੁਰਮੇਲ ਸਿੰਘ, ਮੇਜਰ ਸਿੰਘ ਦੂਲੋਵਾਲ, ਸੁਖਪਾਲ ਸਿੰਘ ਸਮਾਘ ਆਦਿ ਹਾਜ਼ਰ ਸਨ |
ਜੋਗਾ ਵਿਖੇ ਵੀ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜੀਆਂ
ਜੋਗਾ ਤੋਂ ਮਨਜੀਤ ਸਿੰਘ ਘੜੈਲੀ ਅਨੁਸਾਰ- ਸਥਾਨਕ ਵੰਡ ਉਪ ਮੰਡਲ ਦਫ਼ਤਰ ਵਿਖੇ ਵੀ ਬਿੱਲ ਖਰੜੇ ਦੀਆਂ ਕਾਪੀਆਂ ਸਾੜ ਕੇ ਤਿੱਖੀ ਨਾਅਰੇਬਾਜ਼ੀ ਕੀਤੀ | ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਮੰਗਾਂ ਮੰਨਣ ਦੀ ਬਜਾਏ ਅਜਿਹੇ ਬਿੱਲ ਲਿਆ ਕੇ ਬਿਨਾਂ ਵਜ੍ਹਾ ਪ੍ਰੇਸ਼ਾਨ ਕਰ ਰਹੀ ਹੈ, ਨੂੰ ਸਹਿਣ ਨਹੀਂ ਕੀਤਾ ਜਾਵੇਗਾ | ਇਸ ਮੌਕੇ ਕਰਮ ਸਿੰਘ, ਗੁਰਚਰਨ ਸਿੰਘ ਜੋਗਾ, ਜਗਜੀਤ ਸਿੰਘ, ਰਾਜਵਿੰਦਰਦਾਸ, ਲਵਪ੍ਰੀਤ ਸਿੰਘ, ਨਾਹਰ ਸਿੰਘ, ਗੁਰਦੀਪ ਸਿੰਘ, ਪ੍ਰਗਟ ਸਿੰਘ ਗਾਗੋਵਾਲ, ਕਿ੍ਸ਼ਨ ਮਾਨਬੀਬੜੀਆਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਾੜ੍ਹੀ ਦੀਆਂ ਫ਼ਸਲਾਂ ਸੰਬੰਧੀ ਬਲਾਕ ਝੁਨੀਰ 'ਚ ਕਿਸਾਨ ਸਿਖਲਾਈ ਕੈਂਪ ਲਗਾਇਆ <br/> ਅਗਲੀ ਖ਼ਬਰ ਨਗਰ ਕੌਂਸਲ ਬੁਢਲਾਡਾ ਦੀ ਜਾਇਦਾਦ 'ਤੇ ਹੋਇਆ ਨਾਜਾਇਜ਼ ਕਬਜਾ
Ad Position 24