ਝੁਨੀਰ, 23 ਦਸੰਬਰ (ਸੰਜੀਵ ਸਿੰਗਲਾ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਸਥਾਨਕ ਬਲਾਕ ਖੇਤੀਬਾੜੀ ਅਫ਼ਸਰ ਦਫ਼ਤਰ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ ਸਿੱਧੂ ਨੇ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਖੇਤੀ ਖਰਚੇ ਘਟਾਉਣ, ਖੇਤੀਬਾੜੀ ਮਹਿਕਮੇ ਦੀਆਂ ਸਿਫ਼ਾਰਸ਼ਾਂ ਨੂੰ ਮੰਨ ਕੇ ਖੇਤੀ 'ਚੋਂ ਆਮਦਨ ਵਧਾਉਣ ਬਾਰੇ ਦੱਸਿਆ | ਉਨ੍ਹਾਂ ਕਿਹਾ ਕਿ ਇਸ ਸਮੇਂ ਕਣਕ ਦੀ ਫ਼ਸਲ 'ਚ ਮੈਗਨੀਜ਼ ਤੱਤਾਂ ਦੀ ਘਾਟ ਪਾਈ ਜਾ ਰਹੀ ਹੈ, ਜਿਸ ਬਾਬਤ ਕਿਸਾਨਾਂ ਨੂੰ ਕਣਕ 'ਤੇ ਸਪਰੇਅ ਕਰਨ | ਨਵਕਰਨਜੋਤ ਸਿੰਘ ਤੇ ਅੰਮਿ੍ਤਪਾਲ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਕਣਕ ਅਤੇ ਸਰ੍ਹੋਂ ਦੀ ਫ਼ਸਲ ਦੀਆਂ ਕਿਸਮਾਂ, ਖਾਦ ਪ੍ਰਬੰਧ ਅਤੇ ਨਦੀਨ ਕੰਟਰੋਲ ਸਬੰਧੀ ਅਤੇ ਫ਼ਸਲਾਂ ਦੀਆਂ ਬਿਮਾਰੀਆਂ ਅਤੇ ਕੀੜਿਆਂ ਦੀ ਰੋਕਥਾਮ, ਸੁਲੇਖ ਕੁਮਾਰ ਮਹਿਲਾ ਖੇਤੀਬਾੜੀ ਵਿਕਾਸ ਅਫ਼ਸਰ ਨੇ ਖੇਤੀ ਸਹਾਇਕ ਧੰਦਿਆਂ, ਚਮਨਦੀਪ ਸਿੰਘ ਡਿਪਟੀ ਪ੍ਰੋਜੈਕਟ ਡਾਇਰੈਕਟਰ ਨੇ ਆਤਮਾ ਸਕੀਮ ਅਤੇ ਪੀ.ਐੱਮ. ਕਿਸਾਨ ਨਿਧੀ ਸਕੀਮ ਅਤੇ ਡਾ. ਸਿਧਾਰਥ ਤਿ੍ਪਾਠੀ ਬਾਸਮਤੀ ਨਿਰਯਾਤ ਫਾਊਾਡੇਸ਼ਨ ਨਵੀਂ ਦਿੱਲੀ ਨੇ ਕਿਸਾਨਾਂ ਨੂੰ ਵੱਧ ਤੋਂ ਵੱਧ ਬਾਸਮਤੀ ਦਾ ਰਕਬਾ ਵਧਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਗੁਰਦੀਪ ਕੌਰ ਖੇਤੀਬਾੜੀ ਵਿਕਾਸ ਅਫ਼ਸਰ, ਸੰਦੀਪ ਸਿੰਘ ਤੇ ਬਲਜਿੰਦਰ ਸਿੰਘ ਖੇਤੀਬਾੜੀ ਉਪ ਨਿਰੀਖਕ, ਕਮਲਦੀਪ ਸਿੰਘ ਸਹਾਇਕ ਤਕਨੀਕੀ ਮੈਨੇਜਰ, ਜਗਸੀਰ ਸਿੰਘ, ਹਰੀਰਾਮ ਸਿੰਘ, ਸੇਵਕ ਸਿੰਘ, ਸਾਧੂ ਸਿੰਘ ਆਦਿ ਹਾਜ਼ਰ ਸਨ |