ਭੀਖੀ, 23 ਦਸੰਬਰ (ਸਹੋਤਾ)- ਸਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ. ਭੀਖੀ ਵਲੋਂ ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ ਗਿਆ | 'ਨਿੱਕੀਆਂ ਜਿੰਦਾਂ ਵੱਡੇ ਸਾਕੇ' ਨੂੰ ਯਾਦ ਕਰਦਿਆਂ ਅਰਦਾਸ ਉਪਰੰਤ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਸ਼ਹੀਦੀ ਯਾਦਗਾਰ ਦਿਵਸ ਮੌਕੇ ਵਿਦਿਆਰਥੀਆਂ ਵਲੋਂ ਸਵੇਰ ਦੀ ਸਭਾ ਦੌਰਾਨ ਕਵਿਤਾ, ਕਵੀਸ਼ਰੀ, ਸ਼ਬਦ, ਸ਼ਲੋਕ ਉਚਾਰਨ ਕੀਤੇ ਗਏ | ਵਿੱਦਿਆ ਮੰਦਰ ਦੇ ਸਮੂਹ ਪਰਿਵਾਰ ਵਲੋਂ ਵਿੱਦਿਆ ਮੰਦਰ ਵਿਖੇ ਅਤੇ ਬੁਢਲਾਡਾ ਕੈਂਚੀਆਂ 'ਤੇ ਦੁੱਧ ਦਾ ਲੰਗਰ ਲਗਾਇਆ ਗਿਆ | ਪਿ੍ੰਸੀਪਲ ਡਾ. ਗਗਨਦੀਪ ਪਰਾਸ਼ਰ ਵੱਲੋਂ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ, ਮਾਤਾ ਗੁਜਰੀ ਜੀ ਅਤੇ ਭਾਈ ਮੋਤੀ ਰਾਮ ਮਹਿਰਾ ਬਾਰੇ ਬੱਚਿਆਂ ਨਾਲ ਵਿਚਾਰ ਸਾਂਝੇ ਕੀਤੇ ਗਏ |