07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਗੁਰੂ ਨਾਨਕ ਕਾਲਜ ਬੁਢਲਾਡਾ ਵਲੋਂ ਗੁਰਮਤਿ ਚੇਤਨਾ ਮਾਰਚ ਕੱਢਿਆ <br/>

Ad Position 21
No active advertisement
ਅਜੀਤ ਡੈਸਕ 25-12-2025
ਬੁਢਲਾਡਾ, 24 ਦਸੰਬਰ (ਸੁਨੀਲ ਮਨਚੰਦਾ)-ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਦੇ ਨਾਲ ਹੀ ਚੇਤਨਾ ਮਾਰਚ ਕੱਢਿਆ ਗਿਆ | ਸ਼ੁਰੂਆਤ 'ਚ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਉਪਰੰਤ ਗੁਰਬਾਣੀ ਕੀਰਤਨ ਨਾਲ ਕੀਤੀ ਗਈ | ਪ੍ਰਚਾਰਕ ਸਿੰਘਾਂ ਵਲੋਂ ਮਾਤਾ ਗੁਜਰ ਕੌਰ ਅਤੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਇਤਿਹਾਸ ਸਾਂਝਾ ਕੀਤਾ ਗਿਆ | ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਬੁਢਲਾਡਾ ਸ਼ਹਿਰ 'ਚ ਗੁਰਮਤਿ ਚੇਤਨਾ ਮਾਰਚ ਕੱਢਿਆ ਗਿਆ | ਗੁਰਪ੍ਰੀਤ ਸਿੰਘ ਝੱਬਰ ਅਤਿ੍ੰਗ ਕਮੇਟੀ ਮੈਂਬਰ ਸ਼ੋ੍ਰਮਣੀ ਕਮੇਟੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਿੱਖ ਕੌਮ ਹੀ ਨਹੀਂ ਸਗੋਂ ਪੂਰੀ ਮਨੁੱਖਤਾ ਨੂੰ ਜ਼ੁਲਮ ਦੇ ਵਿਰੁੱਧ ਡਟ ਕੇ ਖੜਨ ਦੀ ਪੇ੍ਰਰਨਾ ਦਿੰਦੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬਾਨ ਦੇ ਦਰਸਾਏ ਰਾਹ 'ਤੇ ਚੱਲਦੇ ਹੋਏ ਸੱਚ, ਇਮਾਨਦਾਰੀ ਅਤੇ ਸੇਵਾ ਭਾਵਨਾ ਨੂੰ ਆਪਣੀ ਜ਼ਿੰਦਗੀ ਦਾ ਅੰਗ ਬਣਾਉਣ | ਕਾਲਜ ਪਿ੍ੰਸੀਪਲ ਡਾ. ਨਰਿੰਦਰ ਸਿੰਘ ਨੇ ਕਿਹਾ ਕਿ ਕਿਹਾ ਕਿ ਛੋਟੀ ਉਮਰ 'ਚ ਦਿੱਤੀ ਗਈ ਇਹ ਮਹਾਨ ਕੁਰਬਾਨੀ ਮਨੁੱਖਤਾ ਲਈ ਅਡੋਲ ਵਿਸ਼ਵਾਸ, ਸਹਿਣਸ਼ੀਲਤਾ ਅਤੇ ਅਟੱਲ ਹੌਸਲੇ ਦੀ ਮਿਸਾਲ ਹੈ |

Ad Position 22
No active advertisement
ਪਿਛਲੀ ਖ਼ਬਰ ਗਾਂਧੀ ਸਕੂਲ ਵਿਖੇ ਖੇਡ ਮੇਲਾ ਕਰਵਾਇਆ ਅਗਲੀ ਖ਼ਬਰ ਨਗਰ ਕੌਂਸਲ ਬੁਢਲਾਡਾ ਦੀ ਜਨਰਲ ਮੀਟਿੰਗ 'ਚ ਕੂੜੇ ਦੇ ਡੰਪ ਸਬੰਧੀ ਪਾਇਆ ਮਤਾ <br/>
Ad Position 24
No active advertisement