ਮਾਨਸਾ, 24 ਦਸੰਬਰ (ਸ.ਰਿ.)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਕਿਸੇ ਵੀ ਵਿਅਕਤੀ ਵਲੋਂ ਜੇਲ੍ਹ ਦੇ ਅਹਾਤੇ 'ਚ ਪਾਬੰਦੀਸ਼ੁਦਾ ਵਸਤਾਂ ਲਿਜਾਣ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਵਸਤਾਂ ਦੀ ਉਪਲਬਧਤਾ ਨਾਲ ਜੇਲ੍ਹ ਅਤੇ ਬਾਹਰ ਅਪਰਾਧਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ, ਜਿਸ ਦੇ ਮੱਦੇਨਜ਼ਰ ਇਹ ਪਾਬੰਦੀ ਲਗਾਈ ਗਈ ਹੈ | ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ | ਇਹ ਹੁਕਮ 31 ਜਨਵਰੀ ਤੱਕ ਲਾਗੂ ਰਹੇਗਾ |