09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਕੋਟਧਰਮੂ ਸਕੂਲ 'ਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਚੇਤਨਾ ਮਾਰਚ ਕੱਢਿਆ <br/>

Ad Position 21
No active advertisement
ਅਜੀਤ ਡੈਸਕ 25-12-2025
ਮਾਨਸਾ, 24 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਧਰਮੂ ਵਿਖੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਜੁਝਾਰ ਸਿੰਘ, ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ, ਮਾਤਾ ਗੁਜਰ ਕੌਰ ਅਤੇ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਚੇਤਨਾ ਮਾਰਚ ਕੱਢਿਆ ਗਿਆ | ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਚੌਪਈ ਸਾਹਿਬ ਦੇ ਪਾਠ ਕੀਤੇ ਗਏ | ਵਿਦਿਆਰਥੀਆਂ ਵਲੋਂ ਕਵੀਸ਼ਰੀ, ਕਵਿਤਾਵਾਂ ਅਤੇ ਧਾਰਮਿਕ ਕੋਰੀਓਗਰਾਫੀ ਵੀ ਪੇਸ਼ ਕੀਤੀ ਗਈ | ਸਕੂਲ ਤੋਂ ਰਵਾਨਾ ਹੋਇਆ ਗੁਰਮਤਿ ਚੇਤਨਾ ਮਾਰਚ ਪਿੰਡ ਝੇਰਿਆਂਵਾਲੀ, ਬੀਰੇਵਾਲਾ, ਰਾਏਪੁਰ ਅਤੇ ਤਲਵੰਡੀ ਅਕਲੀਆ ਵਿਖੇ ਪਹੁੰਚਿਆ | ਪਿ੍ੰਸੀਪਲ ਸਤਵਿੰਦਰ ਕੌਰ ਨੇ ਬੱਚਿਆਂ ਨੂੰ ਗੁਰੂਆਂ ਦੇ ਦੱਸੇ ਰਸਤਿਆਂ 'ਤੇ ਚੱਲਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਪਰਿਵਾਰ ਵਾਰ ਕੇ ਦੁਨੀਆ 'ਚ ਮਿਸਾਲ ਕਾਇਮ ਕੀਤੀ, ਜਿਸ ਦਾ ਕੋਈ ਸਾਨੀ ਨਹੀਂ ਹੈ | ਇਸ ਮੌਕੇ ਸੁਰਜੀਤ ਸਿੰਘ ਰਾਏਪੁਰ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਤੁਲਸੀ ਸਿੰਘ ਮੈਨੇਜਰ ਗੁਰਦੁਆਰਾ ਸਾਹਿਬ ਸੂਲੀਸਰ, ਸੁਖਵਿੰਦਰ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸਾਹਿਬ ਸੂਲੀਸਰ, ਢਾਡੀ ਜਥਾ ਭਾਈ ਦਵਿੰਦਰ ਸਿੰਘ ਭੌਰਾ, ਪ੍ਰਚਾਰਕ ਭਾਈ ਅਮਰਦੀਪ ਸਿੰਘ ਪ੍ਰਚਾਰਕ ਭਾਈ ਅੰਮਿ੍ਤਪਾਲ ਸਿੰਘ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਕਸਿਤ ਭਾਰਤ ਜੀ ਰਾਮ ਜੀ ਬਿਲ ਵਾਪਸ ਲੈਣ ਲਈ ਦਿੱਤਾ ਮੰਗ-ਪੱਤਰ <br/> ਅਗਲੀ ਖ਼ਬਰ ਪੰਜਾਬ 'ਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਜਤਿੰਦਰ ਸਿੰਘ ਸ਼ੰਟੀ <br/>
Ad Position 24