ਮਾਨਸਾ, 25 ਦਸੰਬਰ (ਸ.ਰਿ.)-ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵਲੋਂ ਚਾਈਲਡ ਲਾਈਨ ਮੈਂਬਰਾਂ ਵਲੋਂ ਪੁਲਿਸ ਪਾਰਟੀ ਦੇ ਸਹਿਯੋਗ ਨਾਲ ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ਸ਼ਹਿਰ 'ਚ ਬਾਲ ਭਿੱਖਿਆ ਰੋਕਣ ਸਬੰਧੀ ਚੈਕਿੰਗ ਕੀਤੀ ਗਈ | ਇਸ ਦੌਰਾਨ 9 ਬੱਚੇ ਭੀਖ ਮੰਗਦੇ ਪਾਏ ਗਏ, ਜਿਨ੍ਹਾਂ ਨੂੰ ਬਾਲ ਭਲਾਈ ਕਮੇਟੀ ਅੱਗੇ ਪੇਸ਼ ਕੀਤਾ ਗਿਆ | ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਜਿੰਦਰ ਕੌਰ ਨੇ ਕਿਹਾ ਕਿ ਬੱਚਿਆਂ ਤੋਂ ਭੀਖ ਮੰਗਵਾਉਣਾ ਗੰਭੀਰ ਸਮਾਜਿਕ ਅਪਰਾਧ ਹੈ | ਉਨ੍ਹਾਂ ਬੱਚਿਆਂ ਦੇ ਮਾਤਾ-ਪਿਤਾ ਨੂੰ ਸਖ਼ਤੀ ਨਾਲ ਕਿਹਾ ਕਿ ਉਹ ਬੱਚਿਆਂ ਤੋਂ ਬਾਲ ਭਿੱਖਿਆ ਨਾ ਕਰਵਾਉਣ ਬਲਕਿ ਉਨ੍ਹਾਂ ਨੂੰ ਸਕੂਲ 'ਚ ਦਾਖਲ ਕਰਵਾਉਣ ਤਾਂ ਜੋ ਉਨ੍ਹਾਂ ਦਾ ਭਵਿੱਖ ਸੰਵਰ ਸਕੇ | ਉਨ੍ਹਾਂ ਕਿਹਾ ਕਿ ਭਾਰਤੀ ਕਾਨੂੰਨ ਅਨੁਸਾਰ ਬੱਚਿਆਂ ਤੋਂ ਭੀਖ ਮੰਗਵਾਉਣਾ ਗੈਰ-ਕਾਨੂੰਨੀ ਹੈ | ਇਸ ਮੌਕੇ ਕਾਊਾਸਲਰ ਰਜਿੰਦਰ ਵਰਮਾ, ਭੂਸ਼ਣ ਸਿੰਗਲਾ, ਸ਼ੈਲੀ, ਮਹਿੰਦਰ ਪਾਲ ਸਿੰਘ, ਥਾਣਾ ਮੁਖੀ ਸਰਦੂਲਗੜ੍ਹ ਗਣੇਸ਼ਵਰ ਕੁਮਾਰ ਸ਼ਰਮਾ ਆਦਿ ਹਾਜ਼ਰ ਸਨ |