ਭੀਖੀ, 26 ਦਸੰਬਰ (ਬਲਕਾਰ ਸਿੰਘ ਸਹੋਤਾ)-ਭਾਜਪਾ ਮੰਡਲ ਹਮੀਰਗੜ੍ਹ ਢੈਪਈ ਦੇ ਦਫ਼ਤਰ ਵਿਖੇ ਡਾ. ਗੁਰਤੇਜ ਸਿੰਘ ਚਹਿਲ ਦੀ ਅਗਵਾਈ ਹੇਠ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ | ਭਾਈ ਗੁਰਪਿਆਰ ਸਿੰਘ ਭੀਖੀ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ ਗਿਆ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਬਾਰੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ | ਡਾ. ਗੁਰਤੇਜ ਸਿੰਘ ਚਹਿਲ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਸਾਰੀ ਮਨੁੱਖਤਾ ਲਈ ਸੱਚ, ਧਰਮ ਅਤੇ ਇਨਸਾਫ਼ ਦੀ ਅਟੱਲ ਮਿਸਾਲ ਹੈ | ਪਾਠ ਦੇ ਭੋਗ ਉਪਰੰਤ ਸਰਬੱਤ ਦੇ ਭਲੇ, ਦੇਸ਼ ਦੀ ਤਰੱਕੀ ਅਤੇ ਆਪਸੀ ਭਾਈਚਾਰੇ ਦੀ ਮਜ਼ਬੂਤੀ ਲਈ ਅਰਦਾਸ ਕੀਤੀ ਗਈ | ਚਹਿਲ ਫਾਊਾਡੇਸ਼ਨ ਸੰਸਥਾ ਵਲੋਂ ਲੋਕਾਂ ਨੂੰ ਐਕਸੀਡੈਂਟਾਂ ਤੋਂ ਬਚਾਉਣ ਦੇ ਉਦੇਸ਼ ਨਾਲ ਰਿਫ਼ਲੈਕਟਰ ਵੰਡੇ ਗਏ ਅਤੇ ਟਰੈਫ਼ਿਕ ਸੁਰੱਖਿਆ ਪ੍ਰਤੀ ਜਾਗਰੂਕਤਾ ਦਾ ਸੰਦੇਸ਼ ਦਿੱਤਾ ਗਿਆ | ਇਸ ਸਮਾਗਮ 'ਚ ਭਾਜਪਾ ਆਗੂਆਂ, ਵਰਕਰਾਂ ਅਤੇ ਇਲਾਕੇ ਦੀ ਸੰਗਤ ਵਲੋਂ ਵੱਡੀ ਗਿਣਤੀ 'ਚ ਸ਼ਿਰਕਤ ਕਰ ਕੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਰੋਹਤਾਸ਼ ਕੁਮਾਰ ਸਿੰਗਲਾ, ਰਾਮ ਸਿੰਘ ਰੋਮੀ, ਰਾਜੀਵ ਕੁਮਾਰ, ਸੁਖਦੇਵ ਸਿੰਘ ਬਬਲੀ, ਵਰਿੰਦਰ ਜਿੰਦਲ, ਭੀਮ ਸੈਨ, ਸੁਖਵਿੰਦਰ ਸਿੰਘ ਚਹਿਲ, ਜਸਵੀਰ ਸਿੰਘ, ਬਹਾਦਰ ਸਿੰਘ, ਨਿਰਭੈ ਸਿੰਘ, ਜਨਕ ਸਿੰਘ, ਮੱਘਰ ਸਿੰਘ, ਲਾਭ ਸਿੰਘ, ਹਰਵਿੰਦਰ ਸਿੰਘ, ਦਵਿੰਦਰ ਕੁਮਾਰ, ਬਲਵੀਰ ਸਿੰਘ, ਇੰਦਰਜੀਤ ਕੌਰ ਚਹਿਲ, ਰਘਬੀਰ ਸਿੰਘ ਆਦਿ ਹਾਜ਼ਰ ਸਨ |