16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਲਿਬਰੇਸ਼ਨ ਨੇ ਕੇਂਦਰ ਸਰਕਾਰ ਦੀ ਅਰਥੀ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 29-12-2025

ਮਾਨਸਾ, 28 ਦਸੰਬਰ (ਰਾਵਿੰਦਰ ਸਿੰਘ ਰਵੀ)-ਸੀ.ਪੀ.ਆਈ.ਐਮ.ਐਲ ਲਿਬਰੇਸ਼ਨ ਵਲੋਂ ਦੇਸ਼ ਪੱਧਰੀ ਸੱਦੇ ਤਹਿਤ 'ਵਾਤਾਵਰਨ ਬਚਾਓ, ਭਾਰਤ ਬਚਾਓ' ਦਿਵਸ ਮੌਕੇ ਸਥਾਨਕ ਸੇਵਾ ਸਿੰਘ ਠੀਕਰੀਵਾਲਾ ਚੌਕ 'ਚ ਕੇਂਦਰ ਸਰਕਾਰ ਦੀ ਅਰਥੀ ਸਾੜੀ ਗਈ | ਸੰਬੋਧਨ ਕਰਦਿਆਂ ਲਿਬਰੇਸ਼ਨ ਦੇ ਕੇਂਦਰੀ ਕਮੇਟੀ ਮੈਂਬਰ ਕਾ. ਰਾਜਵਿੰਦਰ ਰਾਣਾ ਨੇ ਕਿਹਾ ਕੇਂਦਰ ਦੀ ਮੋਦੀ ਸਰਕਾਰ ਨੇ ਦੁਨੀਆ ਦੀ ਸਭ ਤੋਂ ਪੁਰਾਣੀ ਪਹਾੜੀ ਲੜੀ ਅਰਾਵਲੀ ਦੀ ਪਰਿਭਾਸ਼ਾ ਨੂੰ ਮਨਮਾਨੇ ਅਤੇ ਧੋਖੇ ਨਾਲ ਬਦਲ ਦਿੱਤਾ ਹੈ ਤਾਂ ਜੋ ਇਸ ਨੰੂ ਮਾਈਨਿੰਗ ਲਈ ਕਾਰਪੋਰੇਟ ਘਰਾਣਿਆਂ ਵਾਸਤੇ ਖੋਲਿ੍ਹਆ ਜਾ ਸਕੇ | ਉਨ੍ਹਾਂ ਕਿਹਾ ਕਿ ਇਸ ਨਵੀਂ ਪਰਿਭਾਸ਼ਾ ਨੇ ਅਰਾਵਲੀ ਰੇਂਜ ਦੇ 90 ਪ੍ਰਤੀਸ਼ਤ ਤੋਂ ਵੱਧ ਹਿੱਸੇ ਨੂੰ ਮਾਈਨਿੰਗ ਮਾਫ਼ੀਆ ਤੋਂ ਖ਼ਤਰੇ 'ਚ ਪਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਹ ਖ਼ਤਰਾ ਸਿਰਫ਼ ਅਰਾਵਲੀ ਖੇਤਰ ਤੱਕ ਹੀ ਸੀਮਿਤ ਨਹੀਂ ਹੈ, ਸਗੋਂ ਦੇਸ਼ ਭਰ 'ਚ ਵਾਤਾਵਰਨ ਤਬਾਹੀ ਦੀ ਵੱਡੀ ਸਾਜ਼ਿਸ਼ ਦਾ ਹਿੱਸਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਸਿੱਖਿਆ, ਰੁਜ਼ਗਾਰ ਤੇ ਸਿਹਤ ਦੇ ਅਧਿਕਾਰਾਂ ਨੂੰ ਖੋਹ ਰਹੀ ਹੈ ਅਤੇ ਸੰਵਿਧਾਨ 'ਤੇ ਤਿੱਖੇ ਹਮਲੇ ਕਰ ਰਹੀ ਹੈ, ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਲੋਕਾਈ ਨੂੰ ਸੱਦਾ ਦਿੱਤਾ ਕਿ ਇੱਕਜੁੱਟ ਹੋ ਕੇ ਇਸ ਦਾ ਵਿਰੋਧੀ ਕਰਨਾ ਚਾਹੀਦਾ ਹੈ | ਸੰਬੋਧਨ 'ਤੇ ਸ਼ਾਮਿਲ ਹੋਣ ਵਾਲਿਆਂ 'ਚ ਮਨਜੀਤ ਸਿੰਘ ਮੰਡੀ ਕਲਾਂ, ਸੁਰਿੰਦਰ ਸ਼ਰਮਾ, ਬਲਵਿੰਦਰ ਸਿੰਘ ਘਰਾਂਗਣਾ, ਐਡਵੋਕੇਟ ਵਿਜੇ ਕੁਮਾਰ ਭੀਖੀ, ਗੁਰਸੇਵਕ ਸਿੰਘ ਮਾਨ, ਸੱਤਪਾਲ ਸਿੰਘ ਭੈਣੀਬਾਘਾ, ਅੰਗਰੇਜ਼ ਸਿੰਘ ਘਰਾਂਗਣਾ, ਮੇਜਰ ਸਿੰਘ ਗਿੱਲ, ਜੋਗਾ ਸਿੰਘ ਗਿੱਲ, ਨਿਰਮਲ ਸਿੰਘ ਤੇ ਹਰਮੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਇਕਬਾਲ ਸੰਧੂ ਉੱਭਾ ਨੇ ਤਲਵੰਡੀ ਸਾਬੋ ਤੱਕ ਕੀਤੀ ਪੈਦਲ ਯਾਤਰਾ ਅਗਲੀ ਖ਼ਬਰ ਮਗਨਰੇਗਾ ਕਾਨੂੰਨ ਨਾਲ ਕਿਸੇ ਵੀ ਕਿਸਮ ਦੀ ਛੇੜਛਾੜ ਬਰਦਾਸ਼ਤ ਨਹੀਂ ਕਰਾਂਗੇ-ਕਾਂਗਰਸ ਆਗੂ <br/>
Ad Position 24