ਜੋਗਾ, 29 ਦਸੰਬਰ (ਘੜੈਲੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ 16 ਜਨਵਰੀ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਮਾਨਸਾ ਨੇੜੇ ਲਗਾਏ ਜਾਣ ਵਾਲੇ ਧਰਨੇ ਦੀ ਤਿਆਰੀ ਸਬੰਧੀ ਪਿੰਡ ਅਕਲੀਆ, ਰੜ੍ਹ, ਝੱਬਰ, ਜੋਗਾ, ਮਾਖਾ, ਰੱਲਾ, ਭੁਪਾਲ, ਅਤਲਾ, ਅਲੀਸ਼ੇਰ ਵਿਖੇ ਮੋਟਰਸਾਈਕਲ ਮਾਰਚ ਕੀਤਾ ਗਿਆ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਮੰਨੀਆਂ ਮੰਗਾਂ ਲਾਗੂ ਕਰਨ ਦੀ ਬਜਾਏ ਕਿਸਾਨ ਵਿਰੋਧੀ ਨੀਤੀਆਂ ਲਿਆਉਣ 'ਤੇ ਤੁਲੀ ਹੋਈ ਹੈ, ਨੂੰ ਕਿਸੇ ਵੀ ਕੀਮਤ 'ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕਿਸਾਨੀ ਮਸਲਿਆਂ ਹੱਲ ਕਰਵਾਉਣ ਲਈ ਜਥੇਬੰਦੀ ਵਲੋਂ ਹਰ ਮੋੜ 'ਤੇ ਲੜਾਈ ਲੜੀ ਜਾਵੇਗੀ | ਇਸ ਮੌਕੇ ਭੋਲਾ ਸਿੰਘ ਮਾਖਾ, ਸਾਧੂ ਸਿੰਘ ਅਕਲੀਆ, ਜਗਦੇਵ ਸਿੰਘ ਰੱਲਾ, ਗੁਰਪ੍ਰੀਤ ਸਿੰਘ ਅਲੀਸ਼ੇਰ ਆਦਿ ਹਾਜ਼ਰ ਸਨ |
ਭਾਕਿਯੂ (ਉਗਰਾਹਾਂ) ਨੇ ਪਿੰਡਾਂ 'ਚ ਕੀਤੇ ਮੋਟਰਸਾਈਕਲ ਮਾਰਚ
ਅਜੀਤ ਡੈਸਕ
30-12-2025