ਮਾਨਸਾ, 29 ਦਸੰਬਰ (ਸ.ਰਿ.)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ ਇੱਥੇ ਹੋਈ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਪੇਂਡੂ ਜਲ ਘਰਾਂ ਦਾ ਨਿੱਜੀਕਰਨ ਕਰ ਰਹੀ ਹੈ ਜਦਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਤੋਂ ਭੱਜ ਰਹੀ ਹੈ | ਉਨ੍ਹਾਂ ਦੱਸਿਆ ਕਿ ਸੂਬਾ ਕਮੇਟੀ ਦੇ ਸੱਦੇ 'ਤੇ 6 ਜਨਵਰੀ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਨਿਗਰਾਨ ਇੰਜੀਨੀਅਰ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਸਤਨਾਮ ਸਿੰਘ ਖਿਆਲਾ, ਮਨਜੀਤ ਸਿੰਘ ਬਰਨਾਲਾ, ਕੁਲਦੀਪ ਸਿੰਘ ਸਹਾਰਨਾ ਗੁਰਪ੍ਰੀਤ ਸਿੰਘ, ਤਰਸੇਮ ਸਿੰਘ, ਨਛੱਤਰ ਸਿੰਘ ਆਦਿ ਹਾਜ਼ਰ ਸਨ |