ਮਾਨਸਾ, 30 ਦਸੰਬਰ (ਰਾਵਿੰਦਰ ਸਿੰਘ ਰਵੀ)- ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਸ਼ਹਿਰ 'ਚ ਗੁਰਦੁਆਰਾ ਸਿੰਘ ਸਭਾ ਯਾਦਗਾਰ ਪਾਤਿਸ਼ਾਹੀ ਨੌਵੀਂ ਵਲੋਂ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਅਲੌਕਿਕ ਢੰਗ ਨਾਲ ਸਜਾਇਆ ਗਿਆ | ਰਾਗੀ, ਢਾਡੀ ਜਥਿਆਂ ਨੇ ਗੁਰ ਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਬਾਰਾਂ ਹੱਟਾਂ ਚੌਂਕ, ਭਗਤ ਸਿੰਘ ਚੌਕ, ਚੁਗਲੀ ਘਰ, ਰਵੀਦਾਸ ਮੰਦਰ, ਵੀਰ ਨਗਰ ਮੁਹੱਲਾ ਰੇਲਵੇ ਫਾਟਕ, ਵਨ-ਵੇ ਟਰੈਫ਼ਿਕ ਰੋਡ ਆਦਿ ਥਾਵਾਂ ਤੋਂ ਹੁੰਦਿਆਂ ਹੋਇਆ ਦੇਰ ਸ਼ਾਮ ਵਾਪਸ ਗੁਰੂ ਘਰ ਪਹੁੰਚਿਆ | ਸੰਗਤਾਂ ਵਲੋਂ ਥਾਂ-ਥਾਂ 'ਤੇ ਫੁੱਲਾਂ ਦੀ ਵਰਖਾ ਕਰ ਕੇ ਸਵਾਗਤ ਕੀਤਾ ਗਿਆ ਅਤੇ ਫ਼ੌਜੀ ਬੈਂਡ ਵਲੋਂ ਦਿਖਾਏ ਗਏ ਕਰਤੱਵ ਵੇਖਣਯੋਗ ਸੀ | ਫਤਿਹ ਗਤਕਾ ਅਕੈਡਮੀ ਅਤੇ ਬਾਬਾ ਦੀਪ ਸਿੰਘ ਗਤਕਾ ਅਖਾੜਾ ਨੇ ਗਤਕੇ ਦੇ ਜੌਹਰ ਦਿਖਾਏ | ਇਸ ਮੌਕੇ ਅਕਾਲੀ ਆਗੂ ਪ੍ਰੇਮ ਕੁਮਾਰ ਅਰੋੜਾ, ਭਾਜਪਾ ਆਗੂ ਜਗਦੀਪ ਸਿੰਘ ਨਕੱਈ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਘਵੀਰ ਸਿੰਘ ਬਰਨ, ਮੁੱਖ ਗ੍ਰੰਥੀ ਭਾਈ ਟੇਕ ਸਿੰਘ, ਬਲਵੀਰ ਸਿੰਘ ਅÏਲਖ, ਜਸਵੀਰ ਸਿੰਘ ਖ਼ਾਲਸਾ, ਭਾਈ ਤੇਜਿੰਦਰ ਸਿੰਘ ਟੀਟੂ, ਭਾਈ ਬੀਰਬਲ ਸਿੰਘ, ਇੰਦਰਜੀਤ ਸਿੰਘ ਮੁਨਸ਼ੀ, ਗੁਰਮੇਲ ਸਿੰਘ ਖਿਆਲਾ, ਬਲਜੀਤ ਸਿੰਘ ਸੇਠੀ, ਭਾਈ ਮਿਹਰ ਸਿੰਘ, ਜਸਪਾਲ ਸਿੰਘ ਜੱਸਾ ਮਾਨ, ਪਵਨਦੀਪ ਸਿੰਘ ਖ਼ਾਲਸਾ, ਐਡਵੋਕੇਟ ਪਵਿੰਦਰ ਸਿੰਘ, ਡਾ. ਜਨਕ ਰਾਜ ਸਿੰਗਲਾ, ਹਰਬੰਸ ਸਿੰਘ ਪੰਮੀ ਆਦਿ ਹਾਜ਼ਰ ਸਨ |
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>
ਅਜੀਤ ਡੈਸਕ
31-12-2025