05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਲਈ ਕੈਂਪ ਲਗਾਏ ਜਾਣਗੇ-ਡੀ.ਸੀ. <br/>

Ad Position 21
repet_subhas-goyals [Copy P29]
ਮਾਨਸਾ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਨਵਜੋਤ ਕੌਰ ਡਿਪਟੀ ਕਮਿਸ਼ਨਰ | ਤਸਵੀਰ : ਸੇਮੀ ਮਾਨਸਾ<br/> 31-12-2025

ਮਾਨਸਾ, 30 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਅਗਲੇ ਦਿਨਾਂ 'ਚ ਸ਼ੁਰੂ ਹੋਣ ਵਾਲੀ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਸਿਹਤ ਵਿਭਾਗ ਵਲੋਂ ਕੀਤੀ ਜਾਣ ਵਾਲੀ ਕਾਰਵਾਈ ਦਾ ਜਾਇਜ਼ਾ ਲੈਣ ਲਈ ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਯੋਜਨਾ ਜਨਵਰੀ 2026 ਤੋਂ ਸ਼ੁਰੂ ਹੋ ਜਾਵੇਗੀ | ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਾਰਡ ਪਿੰਡਾਂ ਅਤੇ ਸ਼ਹਿਰਾਂ 'ਚ ਸੀ.ਐੱਸ.ਸੀ. (ਕਾਮਨ ਸਰਵਿਸ ਸੈਂਟਰਾਂ) 'ਤੇ ਬਣਾਏ ਜਾਣ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਲਾਭਪਾਤਰੀ ਦਾ 10 ਲੱਖ ਰੁਪਏ ਸਾਲਾਨਾ ਤੱਕ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੂਰੇ ਪਰਿਵਾਰ ਸਮੇਤ ਇਕੋ ਵਾਰ 'ਚ ਹੀ ਕਾਰਡ ਬਣਵਾਉਣ ਲਈ ਸੀ.ਐੱਸ.ਸੀ. ਕੇਂਦਰਾਂ ਵਿਖੇ ਜਾਣ | ਉਨ੍ਹਾਂ ਕਿਹਾ ਕਿ ਇਹ ਯੋਜਨਾ ਵੋਟਰ ਕਾਰਡ ਅਤੇ ਆਧਾਰ ਕਾਰਡ ਹੋਲਡਰਾਂ ਨੂੰ ਮਿਲੇਗੀ | ਇਸ ਯੋਜਨਾ ਤਹਿਤ ਪੰਜਾਬ ਦਾ ਕੋਈ ਵੀ ਵਸਨੀਕ ਆਪਣਾ ਵੋਟਰ ਕਾਰਡ ਅਤੇ ਆਧਾਰ ਕਾਰਡ ਦਿਖਾ ਕੇ ਸਿਹਤ ਕਾਰਡ ਤਿਆਰ ਕਰਵਾ ਸਕਦਾ ਹੈ | ਉਨ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਕਾਰਜ ਸਾਧਕ ਅਫ਼ਸਰ ਨੂੰ ਹਦਾਇਤ ਕੀਤੀ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਇਸ ਸਬੰਧੀ ਕੈਂਪਾਂ ਦੀ ਸੂਚੀ ਤਿਆਰ ਕੀਤੀ ਜਾਵੇ | ਇਸ ਮੌਕੇ ਅਨੁਪਿ੍ਤਾ ਜੌਹਲ ਵਧੀਕ ਡਿਪਟੀ ਕਮਿਸ਼ਨਰ (ਜ), ਕਾਲਾ ਰਾਮ ਕਾਂਸਲ ਐੱਸ.ਡੀ.ਐੱਮ. ਮਾਨਸਾ, ਹਰਜਿੰਦਰ ਸਿੰਘ ਜੱਸਲ ਐੱਸ.ਡੀ.ਐੱਮ. ਸਰਦੂਲਗੜ੍ਹ, ਕਵਿਤਾ ਗਰਗ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਸਿਕੰਦਰ ਸਿੰਘ ਕਾਰਜਸਾਧਕ ਅਫ਼ਸਰ, ਮਯੰਕਜੋਤ ਸਿੰਘ ਡਿਪਟੀ ਮੈਡੀਕਲ ਕਮਿਸ਼ਨਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦਾ ਵਫ਼ਦ ਉੱਚ ਸਿੱਖਿਆ ਅਧਿਕਾਰੀ ਨੂੰ ਮਿਲਿਆ <br/> ਅਗਲੀ ਖ਼ਬਰ ਪਿੱਕਅਪ ਗੱਡੀ ਤੇ ਆਲਟੋ ਕਾਰ 'ਚ ਟੱਕਰ, ਪਿਕਅੱਪ ਨਹਿਰ 'ਚ ਡਿੱਗੀ <br/>
Ad Position 24