01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸਿਵਲ ਡਿਫੈਂਸ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਕਪੂਰਥਲਾ ਤੇ ਫਗਵਾੜਾ ਸ਼ਹਿਰ 'ਚ ਬਲੈਕ ਆਊਟ ਰਿਹਾ

Ad Position 21
No active advertisement
ਅਜੀਤ ਡੈਸਕ 01-06-2025
ਕਪੂਰਥਲਾ, 31 ਮਈ (ਅਮਰਜੀਤ ਕੋਮਲ)-ਆਪ੍ਰੇਸ਼ਨ ਸ਼ੀਲਡ ਤਹਿਤ ਕੇਂਦਰ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਕਿਸੇ ਵੀ ਅਣਸੁਖਾਵੀਂ ਘਟਨਾ ਦੇ ਟਾਕਰੇ ਤੇ ਸਿਵਲ ਡਿਫੈਂਸ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਰਿਆਸਤੀ ਸ਼ਹਿਰ ਕਪੂਰਥਲਾ ਤੇ ਫਗਵਾੜਾ 'ਚ ਰਾਤ 9:30 ਤੋਂ 10 ਵਜੇ ਤੱਕ ਬਲੈਕ ਆਊਟ ਰਿਹਾ | ਸਾਢੇ 9 ਵਜੇ ਤੋਂ ਕੁੱਝ ਸਮਾਂ ਪਹਿਲਾਂ ਬਿਜਲੀ ਬੰਦ ਹੋ ਗਈ | ਸਾਇਰਨ ਵੱਜਣ ਉਪਰੰਤ ਦੋਵਾਂ ਸ਼ਹਿਰਾਂ 'ਚ ਬਲੈਕ ਆਊਟ ਹੋ ਗਿਆ | ਇਸੇ ਦੌਰਾਨ ਪੁਲਿਸ ਦੀਆਂ ਟੀਮਾਂ ਨੇ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਜਾ ਕੇ ਲੋਕਾਂ ਨੂੰ ਬਲੈਕ ਆਊਟ ਕਰਨ ਲਈ ਕਿਹਾ | ਬਲੈਕ ਆਊਟ ਦੌਰਾਨ ਸਿਹਤ ਸੇਵਾਵਾਂ ਨਿਰਵਿਘਨ ਜਾਰੀ ਰਹੀਆਂ | ਇਥੇ ਵਰਨਣਯੋਗ ਹੈ ਕਿ ਸ਼ਹਿਰ ਦੇ ਕੁੱਝ ਖੇਤਰਾਂ 'ਚ ਕੁੱਝ ਲੋਕਾਂ ਨੇ ਬਲੈਕ ਆਊਟ ਦੀ ਪ੍ਰਵਾਹ ਨਾ ਕਰਦਿਆਂ ਲਾਈਟਾਂ ਚਾਲੂ ਹੀ ਰੱਖੀਆਂ, ਇਸੇ ਤਰ੍ਹਾਂ ਬਹੁਤ ਸਾਰੇ ਸੀ. ਸੀ. ਟੀ. ਵੀ. ਕੈਮਰੇ ਦੀਆਂ ਲਾਈਟਾਂ ਜਗਦੀਆਂ ਦੇਖੀਆਂ ਗਈਆਂ | ਪ੍ਰਸ਼ਾਸਨ ਵਲੋਂ ਲੋਕਾਂ ਨੂੰ ਇਹ ਵੀ ਕਿਹਾ ਗਿਆ ਸੀ ਕਿ ਉਹ ਬਲੈਕ ਆਊਟ ਦੇ ਦੌਰਾਨ ਸੜਕ ਦੇ ਖੱਬੇ ਪਾਸੇ ਗੱਡੀ ਖੜ੍ਹੀ ਕਰਕੇ ਲਾਈਟਾਂ ਬੰਦ ਕਰ ਦੇਣ ਪਰ ਬਹੁਤ ਸਾਰੇ ਲੋਕਾਂ ਨੂੰ ਇਨ੍ਹਾਂ ਹਦਾਇਤਾਂ ਨੂੰ ਅੱਖੋਂ ਪਰੋਖੇ ਕੀਤਾ ਤੇ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਤੋਂ ਲੋਕ ਆਪਣੇ ਨਿੱਜੀ ਵਾਹਨਾਂ ਦੀਆਂ ਲਾਈਟਾਂ ਜਗਾਕੇ
Ad Position 22
No active advertisement
ਪਿਛਲੀ ਖ਼ਬਰ ਮੰਡੀ 'ਚ ਚੋਰਾਂ ਨੇ ਦੁਕਾਨ ਨੂੰ ਨਿਸ਼ਾਨਾ ਬਣਾਇਆ, ਸਾਮਾਨ ਚੋਰੀ <br/> ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ (ਲੜਕੀਆਂ) ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ
Ad Position 24