ਫਗਵਾੜਾ, 31 ਮਈ (ਚਾਨਾ)-ਇੱਕ ਮੋਟਰਸਾਈਕਲ ਦੇ ਚੋਰੀ ਹੋਣ ਦੇ ਸਬੰਧ 'ਚ ਸਤਨਾਮਪੁਰਾ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਧਾਰਾ 303(2)ਬੀ ਐਨ ਐਸ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਪ੍ਰਸ਼ਾਂਤ ਠਾਕੁਰ ਪੁੱਤਰ ਪ੍ਰਕਾਸ਼ ਚੰਦ ਵਾਸੀ ਪਿੰਡ ਗੜਵਾਸਰਾ ਹਾਲ ਵਾਸੀ ਲਿਬਿਆਨ ਹੋਮਸ ਭੁਟਾਨੀ ਕਾਲੋਨੀ ਮਹੇੜੂ ਨੇ ਪੁਲਿਸ ਨੂੰ ਦਿੱਤੀ ਜਾਣਕਾਰੀ 'ਚ ਦੱਸਿਆ ਕਿ ਉਸ ਦਾ ਮੋਟਰਸਾਈਕਲ ਬਾਹਰ ਖੜ੍ਹਾ ਸੀ ਤੇ 28 ਮਈ ਦੀ ਦਰਮਿਆਨੀ ਰਾਤ ਨੂੰ ਕੋਈ ਵਿਅਕਤੀ ਚੋਰੀ ਕਰਕੇ ਲੈ ਗਿਆ | ਜਿਸ ਸਬੰਧ 'ਚ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ |