ਫਗਵਾੜਾ, 31 ਮਈ (ਹਰਜੋਤ ਸਿੰਘ ਚਾਨਾ)-ਸਤਨਾਮਪੁਰਾ ਪੁਲਿਸ ਨੇ ਇੱਕ ਵਿਅਕਤੀ ਨੂੰ ਹੈਰੋਇਨ ਸਣੇ ਕਾਬੂ ਕਰਕੇ ਐਨ ਡੀ ਪੀ ਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਪੁਲੀਸ ਨੇ ਵਾਹੀਆ ਫ਼ਾਰਮ ਚੌਰਸਤੇ 'ਤੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸ ਪਾਸੋਂ 12 ਗ੍ਰਾਮ ਹੈਰੋਇਨ ਤੇ 1200 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਕਾਬੂ ਕੀਤੇ ਵਿਅਕਤੀ ਦੀ ਪਛਾਣ ਮਨੀਸ਼ ਕੁਮਾਰ ਉਰਫ਼ ਗੱਗੂ ਪੁੱਤਰ ਸ਼ਿੰਦਾ ਰਾਮ ਵਾਸੀ ਪਿੰਡ ਪੰਡਵਾਂ ਵਜੋਂ ਹੋਈ ਹੈ | ਇਸੇ ਤਰ੍ਹਾਂ ਸਿਟੀ ਪੁਲਿਸ ਨੇ ਇੱਕ ਵਿਅਕਤੀ ਨੂੰ ਸ਼ਰਾਬ ਸਣੇ ਕਾਬੂ ਕਰਕੇ ਕੇਸ ਦਰਜ ਕੀਤਾ ਹੈ | ਐੱਸ. ਐੱਚ. ਓ. ਸਿਟੀ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਵਿਵੇਕ ਕੌੜਾ ਪੁੱਤਰ ਸ਼ਾਮ ਲਾਲ ਵਾਸੀ ਬਾਂਸਾ ਬਾਜ਼ਾਰ ਜੋ ਨਾਜਾਇਜ਼ ਸ਼ਰਾਬ ਵੇਚਣ ਦਾ ਕੰਮ ਕਰਦਾ ਹੈ, 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਉਸ ਨੂੰ ਕਾਬੂ ਕਰਕੇ 12 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ ਹਨ |