ਫਗਵਾੜਾ, 31 ਮਈ (ਹਰਜੋਤ ਸਿੰਘ ਚਾਨਾ)-ਇਕ ਗੁਦਾਮ ਦੀ ਕੰਧ ਪਾੜ ਕੇ ਚੋਰੀ ਕਰਨ ਦੇ ਸਬੰਧ 'ਚ ਸਦਰ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਅਬੈ ਕੁਮਾਰ ਪੁੱਤਰ ਸੁਖਦੇਵ ਸਿੰਘ ਵਾਸੀ ਮੁਹੱਲਾ ਗੋਬਿੰਦਗੜ੍ਹ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦੇ ਮਾਲਕ ਅਸ਼ੋਕ ਕੁਮਾਰ ਦਾ ਸਪਰੋੜ ਲਾਗੇ ਗੁਦਾਮ ਸੀ ਤੇ ਜਦੋਂ ਉਹ ਉੱਥੇ ਸਾਮਾਨ ਲੈਣ ਲਈ ਗਿਆ ਤਾਂ ਦੇਖਿਆ ਕਿ ਚੋਰਾਂ ਨੇ ਕੰਧ ਪਾੜ ਕੇ ਪੱਖੇ ਤੇ ਬਿਜਲੀ ਦਾ ਸਾਮਾਨ ਚੋਰੀ ਕੀਤਾ ਹੋਇਆ ਸੀ | ਜਿਸ ਸਬੰਧ 'ਚ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ |