01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਤੰਬਾਕੂ ਵਿਰੋਧੀ ਦਿਵਸ 'ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਕਰਵਾਏ ਵੱਖ-ਵੱਖ ਥਾਵਾਂ 'ਤੇ ਸੈਮੀਨਾਰ ਸੀ. ਜੇ. ਐਮ. ਹਿਰਦੇਜੀਤ ਸਿੰਘ ਨੇ ਸਟਾਫ਼ ਮੈਂਬਰਾਂ ਨੂੰ ਨਸ਼ਾ ਨਾ ਕਰਨ ਦੀ ਸਹੁੰ ਚੁਕਾਈ

Ad Position 21
No active advertisement
ਅਜੀਤ ਡੈਸਕ 01-06-2025
ਕਪੂਰਥਲਾ, 31 ਮਈ (ਵਿ. ਪ੍ਰ.)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਕੇਂਦਰੀ ਜੇਲ੍ਹ ਕਪੂਰਥਲਾ, ਆਈ. ਟੀ. ਸੀ. ਕੰਪਨੀ ਭੀਲਾ, ਲੇਬਰ ਚੌਂਕ, ਜਲੋਖਾਨਾ ਚੌਂਕ ਤੇ ਮੱਛਰ ਕਲੋਨੀ ਸ਼ੇਖੂਪੁਰ ਵਿਚ ਤੰਬਾਕੂ ਵਿਰੋਧੀ ਦਿਵਸ ਮਨਾਉਣ ਮੌਕੇ ਸੈਮੀਨਾਰ ਕਰਵਾਏ ਗਏ | ਇਸ ਮੌਕੇ ਹਿਰਦੇਜੀਤ ਸਿੰਘ ਚੀਫ਼ ਚੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਹਾਜ਼ਰ ਸਟਾਫ਼ ਮੈਂਬਰਾਂ ਨੂੰ ਕਿਸੇ ਵੀ ਕਿਸਮ ਦਾ ਨਸ਼ਾ ਨਾ ਕਰਨ ਦੀ ਸਹੁੰ ਚੁਕਾਈ ਗਈ | ਸੈਮੀਨਾਰ ਨੂੰ ਸੰਬੋਧਨ ਕਰਦਿਆਂ ਹਿਰਦੇਜੀਤ ਸਿੰਘ ਨੇ ਕਿਹਾ ਕਿ ਸਾਨੂੰ ਨਸ਼ਿਆਂ ਵਿਰੁੱਧ ਲੜਾਈ ਵਿਚ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ ਤੇ ਜੇਕਰ ਸਾਡੇ ਆਲੇ-ਦੁਆਲੇ ਕੋਈ ਵਿਅਕਤੀ ਨਸ਼ੇ ਦਾ ਆਦੀ ਹੋਵੇ ਤਾਂ ਉਸ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਜਾਵੇ | ਉਨ੍ਹਾਂ ਨੇ ਸਿਗਰਟਨੋਸ਼ੀ, ਤੰਬਾਕੂਨੋਸ਼ੀ ਤੇ ਹੋਰ ਨਸ਼ੇ ਕਰਨ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਨਸ਼ਿਆਂ ਤੋਂ ਮੁਕਤੀ ਪਾਉਣ ਲਈ ਨਸ਼ਾ ਛਡਾਊ ਕੇਂਦਰ ਨਾਲ ਸੰਪਰਕ ਕਰਨ | ਇਨ੍ਹਾਂ ਸੈਮੀਨਾਰਾਂ ਵਿਚ ਹਰੀਸ਼ ਪੁਰੀ ਡਿਪਟੀ ਲੀਗਲ ਏਡ ਡਿਫੈਂਸ ਕੌਂਸਲ ਕਪੂਰਥਲਾ, ਮਿਸ ਪਰਮਜੀਤ ਕੌਰ ਕਾਹਲੋਂ ਐਡਵੋਕੇਟ, ਹਰਮਨਦੀਪ ਸਿੰਘ ਬਾਵਾ ਐਡਵੋਕੇਟ, ਵਿਕਾਸ ਠਾਕੁਰ ਐਡਵੋਕੇਟ ਤੇ ਲਵਜੀਤ ਸਿੰਘ ਪੈਰਾਲੀਗਲ ਵਲੰਟੀਅਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਾਇਲਸਿਸ ਸੈਂਟਰ ਭੁਲੱਥ ਨੂੰ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਭੇਟ ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਅੱਜ
Ad Position 24