02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 01-06-2025
ਸੁਲਤਾਨਪੁਰ ਲੋਧੀ, 31 ਮਈ (ਨਰੇਸ਼ ਹੈਪੀ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਵੱਲੋਂ ਹਰ ਸਾਲ ਦੀ ਤਰ੍ਹਾਂ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਹਜ਼ੂਰੀ ਰਾਗੀ ਭਾਈ ਕੰਵਲਜੀਤ ਸਿੰਘ ਦੇ ਜਥੇ ਵੱਲੋਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਨੇ ਅੱਜ ਦੇ ਮੁੱਖ ਵਾਕ ਦੀ ਕਥਾ ਸੰਗਤਾਂ ਨੂੰ ਸਰਵਣ ਕਰਵਾਈ ਅਤੇ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ 'ਤੇ ਵਿਸਥਾਰ ਵਿੱਚ ਚਾਨਣਾ ਪਾਇਆ ਗਿਆ ਅਤੇ ਗੁਰੂ ਸਾਹਿਬ ਦੇ ਉਪਦੇਸ਼ ਅਨੁਸਾਰ ਜੀਵਨ ਬਤੀਤ ਕਰਨ ਬਾਰੇ ਪ੍ਰੇਰਿਤ ਕੀਤਾ | ਇਸ ਸਮੇਂ ਗਿਆਨੀ ਕਰਨਜੀਤ ਸਿੰਘ ਆਹਲੀ ਵੱਲੋਂ ਮੁੱਖ ਵਾਕ ਦਾ ਪਾਠ ਸਰਵਣ ਕਰਵਾਇਆ ਗਿਆ | ਭਾਰੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਗੁਰੂ ਸਾਹਿਬ ਨੂੰ ਸ਼ਰਧਾ ਸੁਮਨ ਭੇਂਟ ਕੀਤੇ | ਇਸ ਸਮੇਂ ਤੇ ਠੰਡੇ ਮਿੱਠੇ ਜਲ ਦੀ ਛਬੀਲ, ਚਾਹ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਸੁਸਾਇਟੀ ਦੇ ਸਮੂਹ ਮੈਂਬਰਾਂ ਵੀਰਾਂ ਅਤੇ ਭੈਣਾਂ ਨੇ ਸਵੇਰੇ ਅੰਮਿ੍ਤ ਵੇਲੇ ਤੋਂ ਲੈ ਕੇ ਸਾਰਾ ਦਿਨ ਪ੍ਰਧਾਨ ਰਘਬੀਰ ਸਿੰਘ ਦੀ ਅਗਵਾਈ ਵਿੱਚ ਗੁਰੂ ਕੇ ਲੰਗਰ ਵਿੱਚ ਸੇਵਾਵਾਂ ਨਿਭਾਈਆਂ | ਇਸ ਸਮੇਂ ਤੇ ਹੋਰਨਾਂ ਤੋਂ ਇਲਾਵਾ ਗਿਆਨੀ ਅਵਤਾਰ ਸਿੰਘ, ਗਿਆਨੀ ਹਰਪ੍ਰੀਤ ਸਿੰਘ, ਪ੍ਰਧਾਨ ਰਘਬੀਰ ਸਿੰਘ, ਖ਼ਜ਼ਾਨਚੀ ਡਾ. ਗੁਰਦੇਵ ਸਿੰਘ, ਹਰਭਜਨ ਸਿੰਘ, ਸਰਵਣ ਸਿੰਘ ਹਲਵਾਈ, ਮਨਜੀਤ ਸਿੰਘ, ਦਇਆ ਸਿੰਘ, ਬਲਦੇਵ ਸਿੰਘ, ਗੁਰਮਿੰਦਰ ਸਿੰਘ, ਹਰਪ੍ਰੀਤ ਸਿੰਘ, ਸਾਹਿਲ ਪ੍ਰੀਤ ਸਿੰਘ, ਸੁਰਿੰਦਰ ਸਿੰਘ, ਰਣਧੀਰ ਸਿੰਘ, ਜਗੀਰ ਸਿੰਘ, ਬਲਬੀਰ ਸਿੰਘ, ਜਰਨੈਲ ਸਿੰਘ, ਰਾਜੂ ਸਿੰਘ ਅਤੇ ਹੋਰ ਬਹੁਤ ਸਾਰੇ ਮੈਂਬਰ ਸਾਹਿਬਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬੇਬੇ ਨਾਨਕੀ ਜੀ ਵਿਖੇ ਪੰਜਵੇਂ ਪਾਤਿਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਡਾਇਲਸਿਸ ਸੈਂਟਰ ਭੁਲੱਥ ਨੂੰ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਭੇਟ
Ad Position 24