02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਵਧੀਆ ਨਤੀਜੇ ਦੇਣ ਵਾਲੇ ਅਧਿਆਪਕਾਂ ਦਾ ਵਿਦਿਆਰਥੀਆਂ ਵਲੋਂ ਸਨਮਾਨ

Ad Position 21
No active advertisement
ਅਜੀਤ ਡੈਸਕ 01-06-2025
ਨਡਾਲਾ, 31 ਮਈ (ਰਘਬਿੰਦਰ ਸਿੰਘ)-ਸਥਾਨਕ ਗੁਰੂ ਹਰਿਗੋਬਿੰਦ ਸ਼ਿੰਘਰਾਲਾ ਪਬਲਿਕ ਸਕੂਲ ਨਡਾਲਾ ਵਿਖੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਸੀ.ਬੀ.ਐਸ.ਈ ਬੋਰਡ ਦੇ ਨਤੀਜਿਆਂ ਵਿਚੋਂ ਜਿਨ੍ਹਾਂ ਅਧਿਆਪਕਾਂ ਦਾ ਨਤੀਜਾ 100 ਫ਼ੀਸਦੀ ਰਿਹਾ ਉਨ੍ਹਾਂ ਨੂੰ ਸਕੂਲ ਵਿਚ ਆਯੋਜਿਤ ਸਪੈਸ਼ਲ ਅਸੈਂਬਲੀ ਵਿਚ ਸਨਮਾਨਿਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਜਿੱਥੇ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ, ਉੱਥੇ ਹੀ ਬੱਚਿਆਂ ਨੇ ਬਹੁਤ ਵਧੀਆ ਅੰਕ ਪ੍ਰਾਪਤ ਕਰਕੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਤੇ ਇਲਾਕੇ ਦੇ ਸਕੂਲਾਂ ਵਿਚ ਆਪਣੀ ਸਰਦਾਰੀ ਕਾਇਮ ਰੱਖੀ | ਨਿਵੇਕਲੀ ਪਹਿਲ ਕਰਦਿਆਂ ਸਕੂਲ ਦੇ ਚੇਅਰਮੈਨ ਡਾ. ਆਸਾ ਸਿੰਘ ਘੁੰਮਣ ਨੇ ਅਧਿਆਪਕਾਂ ਨੂੰ ਬਣਦਾ ਸਨਮਾਨ ਦਸਵੀਂ ਜਮਾਤ ਵਿਚੋਂ ਪਹਿਲੀਆਂ ਪੰਜ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਦੇ ਹੱਥੋਂ ਕਰਵਾਇਆ | ਸਨਮਾਨਿਤ ਹੋਣ ਵਾਲੇ ਅਧਿਆਪਕਾਂ 'ਚ ਪਿ੍ੰਸੀਪਲ ਮਨਪ੍ਰੀਤ ਕੌਰ, ਬਿਜ਼ਨਸ ਸਟੱਡੀ ਦੇ ਅਧਿਆਪਕ ਸਾਹਿਲ ਭਾਟੀਆ, ਅੰਗਰੇਜ਼ੀ ਵਿਸ਼ੇ ਦੇ ਅਧਿਆਪਕ ਨਰਿੰਦਰ ਕੁਮਾਰ, ਸਾਇੰਸ ਅਧਿਆਪਕ ਜਯੋਤੀ ਕੌਰ, ਇਕਨਾਮਿਕਸ ਵਿਸ਼ੇ ਦੇ ਅਧਿਆਪਕ ਦੀਪਤੀ ਹਾਂਡਾ, ਪੰਜਾਬੀ ਦੇ ਅਧਿਆਪਕ ਪਲਵਿੰਦਰ ਕੌਰ ਅਤੇ ਅਕਾਊਾਟ ਵਿਸ਼ੇ ਦੇ ਅਧਿਆਪਕ ਸਰਬਜੀਤ ਕੌਰ ਸ਼ਾਮਲ ਸਨ | ਸਕੂਲ ਦੇ ਚੇਅਰਮੈਨ ਡਾ. ਆਸਾ ਸਿੰਘ ਘੁੰਮਣ ਨੇ ਆਪਣੇ ਸੰਬੋਧਨ ਵਿਚ ਅਧਿਆਪਕਾਂ ਨੂੰ ਮੁਬਾਰਕਾਂ ਤੇ ਸ਼ੁੱਭ ਕਾਮਨਾਵਾਂ ਭੇਟ ਕਰਦੇ ਹੋਏ ਅੱਗੇ ਤੋਂ ਹੋਰ ਵਧੀਆ ਕਾਰਗੁਜ਼ਾਰੀ ਲਈ ਪ੍ਰੇਰਿਤ ਕੀਤਾ | ਸਕੂਲ ਐਮ.ਡੀ. ਸਵਰਨ ਕੌਰ ਨੇ ਅਧਿਆਪਕਾਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਡਾਕਖ਼ਾਨੇ ਦੀਆਂ ਸਕੀਮਾਂ ਸੰਬੰਧੀ ਬ੍ਰਾਂਚ ਪੋਸਟ ਆਫ਼ਿਸ ਮਾਡਲ ਟਾਊਨ ਤਲਵਾੜਾ ਵਿਖੇ ਜਾਗਰੂਕਤਾ ਕੈਂਪ ਅਗਲੀ ਖ਼ਬਰ ਗੁਰਦੁਆਰਾ ਬੇਬੇ ਨਾਨਕੀ ਜੀ ਵਿਖੇ ਪੰਜਵੇਂ ਪਾਤਿਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ
Ad Position 24