02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਪੰਜਾਬ ਦੇ ਸਕੂਲਾਂ 'ਚ ਤੇਲਗੂ ਗਤੀਵਿਧੀਆਂ ਦੇ ਕੈਂਪ ਬੰਦ ਕੀਤੇ ਜਾਣ- ਜਥੇ. ਮੁਖ਼ਤਿਆਰ ਸਿੰਘ ਸੋਢੀ <br/>

Ad Position 21
No active advertisement
ਅਜੀਤ ਡੈਸਕ 01-06-2025
ਡਡਵਿੰਡੀ, 31 ਮਈ (ਦਿਲਬਾਗ ਸਿੰਘ ਝੰਡ)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਥੇਦਾਰ ਮੁਖ਼ਤਿਆਰ ਸਿੰਘ ਸੋਢੀ ਡਡਵਿੰਡੀ ਨੇ ਕਿਹਾ ਹੈ ਕਿ ਪੰਜਾਬ ਦੇ ਸਕੂਲਾਂ ਅੰਦਰ ਸਮਰ ਕੈਂਪ ਦੇ ਇਵਜ਼ ਵਿਚ ਚੱਲ ਰਹੀਆਂ ਤੇਲਗੂ ਗਤੀਵਿਧੀਆਂ ਦੀ ਕਾਰਵਾਈ ਤੁਰੰਤ ਬੰਦ ਕੀਤੀ ਜਾਵੇ ਅਤੇ ਇਸ ਦੀ ਬਜਾਏ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਸਬੰਧਿਤ ਗਤੀਵਿਧੀਆਂ ਸਕੂਲੀ ਬੱਚਿਆਂ ਨੂੰ ਕਰਵਾਈਆਂ ਜਾਣ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇੱਕ ਨਾਦਰਸ਼ਾਹੀ ਫ਼ਰਮਾਨ ਤਹਿਤ ਪੰਜਾਬ ਦੇ ਸਕੂਲਾਂ ਵਿਚ ਤੇਲਗੂ ਗਤੀਵਿਧੀਆਂ ਕਰਵਾਉਣ ਦਾ ਫ਼ੈਸਲਾ ਥੋਪਿਆ ਗਿਆ ਹੈ, ਜਿਸ ਦਾ ਸਮਰਥਨ ਕਰਦਿਆਂ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿਚ ਤੇਲਗੂ ਗਤੀਵਿਧੀਆਂ ਕਰਾਉਣ ਲਈ 26 ਮਈ ਤੋਂ 2 ਜੂਨ ਤੱਕ ਸਮਰ ਕੈਂਪ ਲਗਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਤਾਂ ਪਹਿਲਾਂ ਹੀ ਪ੍ਰਵਾਸੀ ਭਾਰਤੀਆਂ ਦੀ ਬਹੁਤਾਤ ਹੋਣ ਕਾਰਨ ਪੰਜਾਬੀ ਸੱਭਿਆਚਾਰ ਅਤੇ ਪੰਜਾਬੀ ਬੋਲੀ ਨੂੰ ਖੋਰਾ ਲੱਗ ਰਿਹਾ ਹੈ | ਉਨ੍ਹਾਂ ਨੇ ਅਪੀਲ ਕੀਤੀ ਕਿ ਸਰਕਾਰੀ ਸਕੂਲਾਂ ਵਿਚ ਤੇਲਗੂ ਗਤੀਵਿਧੀਆਂ ਰੋਕ ਕੇ ਤੁਰੰਤ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਗਤੀਵਿਧੀਆਂ ਸ਼ੁਰੂ ਕਰਵਾਈਆਂ ਜਾਣ |

Ad Position 22
No active advertisement
ਪਿਛਲੀ ਖ਼ਬਰ ਸੰਤ ਅਵਤਾਰ ਸਿੰਘ ਦੀ 37ਵੀਂ ਬਰਸੀ ਨੂੰ ਸਮਰਪਿਤ ਖੇਡ ਮੇਲਾ ਕਰਵਾਇਆ ਅਗਲੀ ਖ਼ਬਰ 275 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਵਿਅਕਤੀ ਗਿ੍ਫ਼ਤਾਰ
Ad Position 24