ਭੁਲੱਥ, 31 ਮਈ (ਮਨਜੀਤ ਸਿੰਘ ਰਤਨ)-ਅਕਾਲ ਅਕੈੱਡਮੀ ਰਾਏਪੁਰ ਪੀਰ ਬਖਸ਼ ਵਾਲਾ ਵਿਖੇ ਸਕੂਲ ਦੇ ਨਤੀਜਿਆਂ ਵਿਚੋਂ ਵਧੀਆ ਨੰਬਰ ਹਾਸਲ ਕਰਨ ਵਾਲੇ ਤੇ ਹੋਰ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਵਿਦਿਆਰਥੀਆਂ ਦੇ ਮਾਪੇ ਅਤੇ ਹੋਰ ਮੋਹਤਬਾਰ ਵਿਅਕਤੀਆਂ ਨੇ ਵੀ ਸ਼ਿਰਕਤ ਕੀਤੀ | ਇਸ ਮੌਕੇ 'ਤੇ ਅਕੈੱਡਮੀ ਦੇ ਪਿ੍ੰਸੀਪਲ ਸੋਨੰੂ ਸ਼ਰਮਾ ਵੱਲੋਂ ਬੱਚਿਆਂ ਨੂੰ ਅਗਾਂਹਵਧੂ ਸੋਚ ਰੱਖਦਿਆਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਆਪਣੇ ਮਾਂ ਬਾਪ ਦਾ ਨਾਂਅ ਰੌਸ਼ਨ ਕਰਨ ਲਈ ਕਿਹਾ | ਇਸ ਮੌਕੇ 'ਤੇ ਹੋਣਹਾਰ ਬੱਚਿਆਂ ਨੂੰ ਟਰਾਫ਼ੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |