02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 01-06-2025
ਸੁਲਤਾਨਪੁਰ ਲੋਧੀ, 31 ਮਈ (ਨਰੇਸ਼ ਹੈਪੀ)-ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਾਤਾ ਤਿ੍ਪਤਾ ਜੀ ਪ੍ਰਭਾਤ ਫੇਰੀ ਸੰਗਤ, ਮੁਹੱਲਾ ਪ੍ਰੇਮਪੁਰਾ ਸੁਲਤਾਨਪੁਰ ਲੋਧੀ ਵੱਲੋਂ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿਛਲੇ 40 ਦਿਨਾਂ ਤੋਂ ਚੱਲ ਰਹੇ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ | ਇਸ ਮੌਕੇ ਜਥੇ ਦੀਆਂ ਬੀਬੀਆਂ ਵੱਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਪ੍ਰਬੰਧਕਾਂ ਵੱਲੋਂ ਪਤਵੰਤਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਭਾਈ ਸਰਬਜੀਤ ਸਿੰਘ ਬੱਬੂ ਵੱਲੋਂ ਪੰਜਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਸਬੰਧੀ ਵਿਸਥਾਰ ਨਾਲ ਦੱਸਿਆ ਗਿਆ | ਇਸ ਮੌਕੇ ਠੰਡੇ ਮਿੱਠੇ ਜਲਦੀ ਛਬੀਲ ਤੋਂ ਇਲਾਵਾ ਅਤੁੱਟ ਲੰਗਰ ਵਰਤਾਏ ਗਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਸਰਬਜੀਤ ਸਿੰਘ, ਜਤਿੰਦਰ ਸਿੰਘ ਡੇਰਾ ਸੈਯਦਾਂ, ਮਲਕੀਤ ਸਿੰਘ, ਗੁਰਬਚਨ ਸਿੰਘ, ਸੁਖਦੇਵ ਸਿੰਘ ਗਿੱਲਾਂ, ਬੀਬੀ ਰਵਿੰਦਰ ਕੌਰ, ਬੀਬੀ ਗੁਰਬਖਸ਼ ਕੌਰ, ਪਰਮਜੀਤ ਕੌਰ, ਸਵਰਨ ਕੌਰ, ਪ੍ਰੀਆ, ਜਸਵੰਤ ਕੌਰ, ਕੁਲਵੰਤ ਕੌਰ, ਜਸਬੀਰ ਸਿੰਘ, ਪਰਮਜੀਤ ਕੌਰ, ਬਲਜੀਤ ਕੌਰ, ਗੁਰਮੀਤ ਕੌਰ, ਸਿਮਰਨਜੀਤ ਕੌਰ, ਰਜਨੀ, ਪਰਮਜੀਤ ਕੌਰ, ਮਨਜੀਤ ਕੌਰ, ਜਸਵਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਲਿੱਟਾਂ ਤੇ ਸ਼ਾਦੀਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਐਡਵੋਕੇਟ ਘੁੰਮਣ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ ਅਗਲੀ ਖ਼ਬਰ ਜੱਜ ਗੈਸ ਵਲੋਂ ਗੁਰਦੁਆਰਾ ਬੇਬੇ ਨਾਨਕੀ ਜੀ ਵਿਖੇ ਲਗਾਇਆ ਸੁਰੱਖਿਆ ਕੈਂਪ
Ad Position 24