02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਪਿੰਡ ਲਿੱਟਾਂ ਤੇ ਸ਼ਾਦੀਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਐਡਵੋਕੇਟ ਘੁੰਮਣ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 01-06-2025
ਭੁਲੱਥ, 31 ਮਈ (ਮੇਹਰ ਚੰਦ ਸਿੱਧੂ)-ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਭੁਲੱਥ ਤੋਂ ਥੋੜ੍ਹੀ ਦੂਰੀ 'ਤੇ ਪੈਂਦੇ ਪਿੰਡ ਲਿੱਟਾਂ ਤੇ ਸ਼ਾਦੀਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੀਆਂ ਚਾਰ ਦੀਵਾਰੀਆਂ ਤੇ ਹੋਰ ਮੁੱਢਲੇ ਵਿਕਾਸ ਕਾਰਜਾਂ ਦਾ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵੱਲੋਂ ਉਦਘਾਟਨ ਕੀਤਾ ਗਿਆ ਤੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਕਾਸ ਕਾਰਜਾਂ ਲਈ ਗਰਾਂਟਾਂ ਵੀ ਦਿੱਤੀਆਂ ਗਈਆਂ | ਇਸ ਮੌਕੇ ਐਡਵੋਕੇਟ ਘੁੰਮਣ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਹਾਲਤ ਸੁਧਾਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ | ਵਿਦਿਆਰਥੀਆਂ ਦੀ ਸਿੱਖਿਆ ਲਈ ਬਿਹਤਰ ਬੁਨਿਆਦੀ ਢਾਂਚਾ ਪ੍ਰਦਾਨ ਕੀਤਾ ਜਾ ਰਿਹਾ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਲਿਟਾਂ ਦੇ ਇੰਚਾਰਜ ਸੁਨੀਲ ਕੁਮਾਰ, ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਸ਼ਾਦੀਪੁਰ ਦੇ ਸਕੂਲ ਇੰਚਾਰਜ ਮੈਡਮ ਸੀਮਾ ਰਾਣੀ, ਸੁਰਿੰਦਰ ਪਾਲ ਭੱਟੀ, ਐਸ ਐਚ ਓ ਭੁਲੱਥ ਹਰਜਿੰਦਰ ਸਿੰਘ ਤੇ ਪਿੰਡਾਂ ਦੇ ਪੰਚ ਸਰਪੰਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਝੋਨੇ ਦੀ ਐਮ. ਐਸ. ਪੀ. ਵਿਚ ਕੇਵਲ 69 ਰੁਪਏ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ- ਸਤਪਾਲ ਪ੍ਰਧਾਨ... ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ
Ad Position 24