03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਨਗਰ ਨਿਗਮ ਵਲੋਂ 'ਪਲਾਸਟਿਕ ਪਿੱਕ ਅਪ' ਮੁਹਿੰਮ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 01-06-2025
ਫਗਵਾੜਾ, 31 ਮਈ (ਹਰਜੋਤ ਸਿੰਘ ਚਾਨਾ)-ਵਿਸ਼ਵ ਵਾਤਾਵਰਨ ਦਿਵਸ 2025 ਦੇ ਮੌਕੇ ਨਗਰ ਨਿਗਮ ਫਗਵਾੜਾ ਨੇ ਮੇਅਰ ਰਾਮਪਾਲ ਉੱਪਲ ਤੇ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ ਦੀ ਅਗਵਾਈ ਹੇਠ ਇਕ ਪਲਾਸਟਿਕ ਪਿਕ-ਅੱਪ ਮੁਹਿੰਮ ਸ਼ੁਰੂ ਕੀਤੀ ਹੈ | ਮੁਹਿੰਮ ਦੀ ਸ਼ੁਰੂਆਤ ਵਰਿੰਦਰਾ ਪਾਰਕ ਤੇ ਮੇਹਲੀ ਗੇਟ ਵਿਖੇ ਪਲਾਸਟਿਕ ਦੀਆਂ ਬੋਤਲਾਂ, ਰੈਪਰ ਤੇ ਹੋਰ ਸਿੰਗਲ-ਯੂਜ਼ ਪਲਾਸਟਿਕ ਦੀਆਂ ਚੀਜ਼ਾਂ ਇਕੱਠੀਆਂ ਕੀਤੀਆਂ ਗਈਆਂ | ਇਸ ਮੁਹਿੰਮ ਤੋਂ ਪ੍ਰੇਰਿਤ ਹੋ ਕੇ ਐਸ.ਡੀ. ਕੰਨਿਆ ਮਹਾਂਵਿਦਿਆਲਾ, ਫਗਵਾੜਾ ਦੇ ਵਿਦਿਆਰਥੀਆਂ ਨੇ ਸਥਾਨਕ ਬਾਜ਼ਾਰਾਂ ਤੇ ਮੁਹੱਲਿਆਂ 'ਚ ਬੈਨਰਾਂ, ਨਾਅਰਿਆਂ ਤੇ ਹੱਥ ਨਾਲ ਬਣੇ ਤਖ਼ਤੀਆਂ ਨਾਲ ਜਾਗਰੂਕਤਾ ਰੈਲੀ ਕੱਢੀ ਗਈ | ਜਿਸ ਦਾ ਟੀਚਾ ਸ਼ਹਿਰ ਵਾਸੀਆਂ ਨੂੰ ਸਿੰਗਲ-ਯੂਜ਼ ਪਲਾਸਟਿਕ ਦੇ ਖ਼ਤਰਿਆਂ ਬਾਰੇ ਜਾਗਰੂਕ ਕਰਨਾ ਤੇ ਕੱਪੜੇ ਤੇ ਜੂਟ ਬੈਗਾਂ ਵਰਗੇ ਵਾਤਾਵਰਣ-ਅਨੁਕੂਲ ਵਿਕਲਪਾਂ ਨੂੰ ਅਪਣਾਉਣ ਲਈ ਉਤਸ਼ਾਹਿਤ ਕਰਨਾ | ਇਸ ਮੁਹਿੰਮ ਨੇ ਘਰੇਲੂ ਗਿੱਲੇ ਸੁੱਕੇ ਕੂੜੇ ਨੂੰ ਵੱਖ ਕਰਨ 'ਤੇ ਵੀ ਜ਼ੋਰ ਦਿੱਤਾ, ਸ਼ਹਿਰ ਵਾਸੀਆਂ ਨੂੰ ਗਿੱਲੇ ਤੇ ਸੁੱਕੇ ਕੂੜੇ ਲਈ ਦੋ ਡਸਟਬਿਨ ਰੱਖਣ ਦੀ ਅਪੀਲ ਕੀਤੀ | ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਮੇਅਰ ਰਾਮਪਾਲ ਉੱਪਲ ਨੇ ਪਲਾਸਟਿਕ ਪ੍ਰਦੂਸ਼ਣ ਨੂੰ ਇੱਕ ਸਾਂਝਾ ਸੰਕਟ ਦੱਸਿਆ ਤੇ ਸ਼ਹਿਰ ਨੂੰ ਸਾਫ਼ ਰੱਖਣ ਲਈ ਹਰੇਕ ਨਾਗਰਿਕ ਦੀ ਨੈਤਿਕ ਜ਼ਿੰਮੇਵਾਰੀ 'ਤੇ ਜ਼ੋਰ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਬਾਬਾ ਬਿੱਲੇ ਸ਼ਾਹ ਦੀ ਬਾਰ੍ਹਵੀਂ ਬਰਸੀ ਸ਼ਰਧਾ ਨਾਲ ਮਨਾਈ ਅਗਲੀ ਖ਼ਬਰ ਹੈਰੋਇਨ ਦਾ ਸੇਵਨ ਕਰਨ ਵਾਲੇ ਸਾਮਾਨ ਸਮੇਤ ਕਾਬੂ
Ad Position 24