03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਐਸ. ਡੀ. ਸਕੂਲ ਦੇ ਵੱਖ-ਵੱਖ ਜਮਾਤਾਂ ਦੇ ਹੋਣਹਾਰ ਬੱਚਿਆਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 01-06-2025
ਸੁਲਤਾਨਪੁਰ ਲੋਧੀ, 31 ਮਈ (ਨਰੇਸ਼ ਹੈਪੀ)-ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਦੇ ਵੱਖ-ਵੱਖ ਕਲਾਸਾਂ ਦੇ ਨਤੀਜੇ ਸ਼ਾਨਦਾਰ ਰਹੇ | ਇਸ ਮੌਕੇ ਚੰਗਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਪਿ੍ੰਸੀਪਲ ਪਿੰਦਰਜੀਤ ਸਿੰਘ ਦੀ ਅਗਵਾਈ ਹੇਠ ਇੱਕ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਪਿੰਦਰਜੀਤ ਸਿੰਘ ਨੇ ਦੱਸਿਆ ਕਿ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਕਲਾਸ ਦੇ ਨਤੀਜੇ ਸ਼ਾਨਦਾਰ ਰਹੇ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਚੰਗਾ ਪ੍ਰਦਰਸ਼ਨ ਕਰਕੇ ਜਿੱਥੇ ਸਕੂਲ ਦਾ ਨਾਂ ਉੱਚਾ ਕੀਤਾ ਹੈ, ਉੱਥੇ ਹੀ ਆਪਣੇ ਮਾਂ ਬਾਪ ਦਾ ਵੀ ਨਾ ਰੋਸ਼ਨ ਕੀਤਾ ਹੈ | ਉਨ੍ਹਾਂ ਨੇ ਕਿਹਾ ਕਿ ਇਸ ਕਾਮਯਾਬੀ ਦਾ ਸਿਹਰਾ ਅਧਿਆਪਕ ਅਤੇ ਬੱਚਿਆਂ ਦੇ ਮਾਤਾ ਪਿਤਾ ਦੇ ਸਿਰ ਜਾਂਦਾ ਹੈ | ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਬੱਚਿਆਂ ਨੂੰ ਹਾਇਰ ਐਜੂਕੇਸ਼ਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸੰਜੀਵ ਸ਼ਰਮਾ, ਭਾਰਤ ਭੂਸ਼ਣ, ਮਨਜੀਤ ਸਿੰਘ, ਬਲਵਿੰਦਰ ਸਿੰਘ, ਸ੍ਰੀਮਤੀ ਨੀਰਜਾ, ਸ਼੍ਰੀਮਤੀ ਮਮਤਾ ਰਾਣੀ, ਸ਼ਾਲੂ, ਕਿਰਨਜੋਤ ਕੌਰ, ਜੋਤੀ, ਵੀਨਾ ਸ਼ਰਮਾ, ਹੀਨਾ, ਜਸਪ੍ਰੀਤ, ਉਰਮਿਲਾ, ਕਮਲ ਕੁਮਾਰ, ਹਰਪ੍ਰੀਤ ਕੌਰ, ਹਰਿੰਦਰ ਯਾਦਵ, ਸਰਵਨ ਸਿੰਘ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂਆਂ ਵਲੋਂ ਤਰਸੇਮ ਸਿੰਘ ਪੀਟਰ ਨੂੰ ਗਿ੍ਫ਼ਤਾਰ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ... ਅਗਲੀ ਖ਼ਬਰ ਡੀ.ਏ.ਵੀ. ਕਾਲਜ ਵਿਚ ਕਰਵਾਏ ਕਵਿਤਾ ਪਾਠ ਮੁਕਾਬਲੇ 'ਚ ਸ਼ੇਖੂਪੁਰ ਸਕੂਲ ਦਾ ਮਨਜੋਤ ਸਿੰਘ ਪਹਿਲੇ ਸਥਾਨ 'ਤੇ ਰਿਹਾ
Ad Position 24