03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂਆਂ ਵਲੋਂ ਤਰਸੇਮ ਸਿੰਘ ਪੀਟਰ ਨੂੰ ਗਿ੍ਫ਼ਤਾਰ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ rਕਿਹਾ, ਮਜ਼ਦੂਰ 2 ਦੇ ਮੁਜ਼ਾਹਰੇ ਨੂੰ ਸਫ਼ਲ ਬਣਾਉਣ <br/>

Ad Position 21
No active advertisement
ਅਜੀਤ ਡੈਸਕ 01-06-2025
ਕਪੂਰਥਲਾ, 31 ਮਈ (ਵਿਸ਼ੇਸ਼ ਪ੍ਰਤੀਨਿਧ)-ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ ਤੇ ਯੂਥ ਵਿੰਗ ਦੇ ਸੂਬਾਈ ਆਗੂ ਗੁਰਪ੍ਰੀਤ ਸਿੰਘ ਚੀਦਾ ਨੇ ਪੇਂਡੂ ਮਜ਼ਦੂਰ ਤੇ ਸਾਂਝਾ ਮਜ਼ਦੂਰ ਮੋਰਚੇ ਵਲੋਂ 2 ਜੂਨ ਨੂੰ ਰਾਜ ਭਰ ਵਿਚ ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਕੀਤੇ ਜਾਣ ਵਾਲੇ ਰੋਸ ਮੁਜ਼ਾਹਰਿਆਂ ਨੂੰ ਨਕਾਮ ਬਣਾਉਣ ਲਈ ਅੱਜ ਮਹਿਤਪੁਰ ਪੁਲਿਸ ਵਲੋਂ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਪ੍ਰਧਾਨ ਤਰਸੇਮ ਸਿੰਘ ਪੀਟਰ ਨੂੰ ਗਿ੍ਫ਼ਤਾਰ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬੇਜ਼ਮੀਨੇ ਮਜ਼ਦੂਰਾਂ ਤੇ ਕਿਸਾਨਾਂ ਨੂੰ ਜ਼ਮੀਨ ਹੱਦਬੰਦੀ ਕਾਨੂੰਨ ਤੋਂ ਵਾਧੂ ਜ਼ਮੀਨ ਦੀ ਵੰਡ ਕਰਨ ਤੋਂ ਉਭਰੇ ਸਵਾਲ ਤੋਂ ਬੌਖਲਾਹਟ ਵਿਚ ਆ ਕੇ ਕੀਤੀ ਹੈ | ਉਨ੍ਹਾਂ ਕਿਹਾ ਕਿ ਬੀਤੀ 20 ਮਈ ਤੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਵਿਚ ਹਜ਼ਾਰਾਂ ਬੇਜ਼ਮੀਨੇ ਲੋਕਾਂ ਵਲੋਂ ਜੀਂਦ ਦੇ ਰਾਜੇ ਦੀ ਜ਼ਮੀਨ 'ਤੇ ਹੱਕ ਜਤਾਈ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਪੰਜਾਬ ਸਰਕਾਰ ਇਸ ਮਸਲੇ ਦਾ ਹੱਲ ਕਰਨ ਦੀ ਬਜਾਏ ਮਜ਼ਦੂਰਾਂ, ਦਲਿਤਾਂ, ਬਜ਼ੁਰਗਾਂ ਤੇ ਬੱਚਿਆਂ ਨੂੰ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਬੰਦ ਕਰ ਰਹੀ ਹੈ | ਉਨ੍ਹਾਂ ਨੇ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ 2 ਜੂਨ ਦੇ ਰੋਸ ਮੁਜ਼ਾਹਰੇ ਨੂੰ ਸਫ਼ਲ ਬਣਾਉਣ |

Ad Position 22
No active advertisement
ਪਿਛਲੀ ਖ਼ਬਰ ਚਹੇੜੂ ਪੁਲ ਤੋਂ ਡਿੱਗਣ ਕਾਰਨ ਨੌਜਵਾਨ ਜ਼ਖਮੀ, ਮੋਟਰਸਾਈਕਲ ਰੇਲ ਗੱਡੀ ਹੇਠ ਆਉਣ ਕਾਰਨ ਚਕਨਾਚੂਰ ਹੋਇਆ ਅਗਲੀ ਖ਼ਬਰ ਐਸ. ਡੀ. ਸਕੂਲ ਦੇ ਵੱਖ-ਵੱਖ ਜਮਾਤਾਂ ਦੇ ਹੋਣਹਾਰ ਬੱਚਿਆਂ ਦਾ ਸਨਮਾਨ
Ad Position 24