ਕਪੂਰਥਲਾ, 1 ਜੂਨ (ਸਡਾਨਾ)-ਥਾਣਾ ਸਦਰ ਪੁਲਿਸ ਨੇ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਦਵਿੰਦਰਪਾਲ ਨੇ ਪਿੰਡ ਪੱਖੋਵਾਲ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ੀ ਬਲਵਿੰਦਰ ਸਿੰਘ ਉਰਫ਼ ਬਿੰਦਰ ਵਾਸੀ ਕੜਾਲ ਖ਼ੁਰਦ ਨੂੰ ਕਾਬੂ ਕਰਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਸ ਦੇ ਕਬਜ਼ੇ ਵਿਚੋਂ 5.13 ਗ੍ਰਾਮ ਹੈਰੋਇਨ ਤੇ 22 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ | ਜਿਸ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |