ਕਪੂਰਥਲਾ, 1 ਜੂਨ (ਸਡਾਨਾ)-ਨੌਜਵਾਨ ਦੇ ਮੋਬਾਈਲ ਫ਼ੋਨ 'ਚੋਂ ਬੱਚਿਆਂ ਸਬੰਧੀ ਅਸ਼ਲੀਲ ਸਮੱਗਰੀ ਮਿਲਣ ਦੇ ਮਾਮਲੇ ਨੂੰ ਲੈ ਕੇ ਥਾਣਾ ਸਾਈਬਰ ਕ੍ਰਾਈਮ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਉਸ ਦਾ ਫ਼ੋਨ ਬਰਾਮਦ ਕਰ ਲਿਆ ਹੈ, ਜਦਕਿ ਉਕਤ ਕਥਿਤ ਦੋਸ਼ੀ ਦੀ ਭਾਲ ਹੇਠ ਛਾਪੇਮਾਰੀ ਕੀਤੀ ਜਾ ਰਹੀ ਹੈ | ਪ੍ਰਾਪਤ ਵੇਰਵੇ ਅਨੁਸਾਰ ਇੰਸਪੈਕਟਰ ਦੀਪਕ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਇਕ ਮਾਮਲੇ ਦੀ ਤਫ਼ਤੀਸ਼ ਦੌਰਾਨ ਕਥਿਤ ਦੋਸ਼ੀ ਅਨੁਰਾਗ ਵਾਸੀ ਪਿੰਡ ਨੰਗਲ ਮੱਝਾ ਫਗਵਾੜਾ ਦੇ ਘਰ ਵਿਖੇ ਛਾਪੇਮਾਰੀ ਕੀਤੀ, ਜਿੱਥੋਂ ਪੁਲਿਸ ਨੇ ਅਨੁਰਾਗ ਦਾ ਮੋਬਾਈਲ ਫ਼ੋਨ ਬਰਾਮਦ ਕੀਤਾ ਤੇ ਜਾਂਚ ਦੌਰਾਨ ਉਕਤ ਫ਼ੋਨ 'ਚੋਂ ਬੱਚਿਆਂ ਸਬੰਧੀ ਅਸ਼ਲੀਲ ਸਮੱਗਰੀ ਪਾਈ ਗਈ | ਜਿਸ ਤਹਿਤ ਥਾਣਾ ਸਾਈਬਰ ਕ੍ਰਾਈਮ ਪੁਲਿਸ ਨੇ ਕਥਿਤ ਦੋਸ਼ੀ ਅਨੁਰਾਗ ਵਿਰੁੱਧ ਆਈ.ਟੀ. ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਸ ਦੀ ਭਾਲ ਆਰੰਭ ਕਰ ਦਿੱਤੀ ਹੈ |